Tuesday, April 28, 2026

ਸਰਕਾਰੀ ਮਿਡਲ ਸਕੂਲ ਸਿੱਧਵਾਂ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ

PPN2102201632 PPN2102201631

 ਅਲਗੋਂ ਕੋਠੀ, 21 ਫਰਵਰੀ (ਹਰਦਿਆਲ ਸਿੰਘ ਭੈਣੀ)- ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਕੂਲ ਦੇ ਮੁੱਖ ਅਧਿਆਪਕ ਸਤਨਾਮ ਸਿੰਘ ਵੱਲੋਂ ਪੜ੍ਹਾਈ ਅਤੇ ਖੇਡਾਂ ਵਿੱਚ ਚੰਗੀ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਉਨਾਂ ਨੇ ਹੋਣਹਾਰ ਬੱਚਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਵਿੱਚ ਅੱਗੇ ਆਉਣ ਵਾਲੇ ਬੱਚੇ ਨਾ ਸਿਰਫ ਸਕੂਲ ਬਲਕਿ ਆਪਣੇ ਮਾਪਿਆਂ ਦਾ ਨਾਮ ਵੀ ਰੋਸ਼ਨ ਹੁੰਦਾ ਹੈ।ਇਸ ਸਮੇਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਸਕੂਲ ਦੇ ਸਵੱਛ ਅਤੇ ਹਰੇ ਭਰੇ ਵਾਤਾਵਰਣ ਅਤੇ ਪੜ੍ਹਾਈ ਦੇ ਚੰਗੇ ਮਿਆਰ ਦੇ ਮੱਦੇਨਜ਼ਰ ਸਕੂਲ ਦੇ ਮੁੱਖ ਅਧਿਆਪਕ ਸਤਨਾਮ ਸਿੰਘ ਨਾਰਲੀ ਅਤੇ ਸਕੂਲ ਦੇ ਸਟਾਫ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਯੂਥ ਜੋਨ ਦੇ ਇੰਚਾਰਜ ਖਾਲੜਾ ਗੁਰਲਾਲ ਸਿੰਘ ਸਿੱਧਵਾਂ, ਗ੍ਰੰਥੀ ਗੁਰਦੇਵ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਕਾਰਜ ਸਿੰਘ, ਹਰੀ ਸਿੰਘ, ਪ੍ਰਿਥੀਪਾਲ ਸਿੰਘ, ਗੱਜਣ ਸਿੰਘ ਸਿੱਧਵਾਂ, ਬਲਬੀਰ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ, ਨੰਬਰਦਾਰ ਰੇਸ਼ਮ ਸਿੰਘ, ਅੰਗ੍ਰੇਜ ਸਿੰਘ ਸੰਧੂ, ਦਿਲਬਾਗ ਸਿੰਘ ਕਬੱਡੀ ਕੋਚ, ਹਰਚਰਨ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply