
ਬਟਾਲਾ, 22 ਫਰਵਰੀ (ਨਰਿੰਦਰ ਸਿੰਘ ਬਰਨਾਲ)- ਮਾਣਯੋਗ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਿਛਲੇ ਨੌਂ ਸਾਲ ਤੋਂ ਪੰਜਾਬ ਦਾ ਸਰਬ ਪੱਖੀ ਵਿਕਾਸ ਹੋਇਆ ਹੈ ਅਤੇ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਕਰਦੇ ਹੋਏ ਹਲਕਾ ਫਤਿਹਗੜ ਚੂੜੀਆਂ ਦੇ ਸੀਨੀਅਰ ਯੂਥ ਅਕਾਲੀ ਆਗੂ ਸ: ਹਰਮਿੰਦਰ ਸਿੰਘ ਸੰਧੂ ਨਾਸਰਕੇ ਅਤੇ ਨੰਬਰਦਾਰ ਪਵਿੱਤਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜਿੰਨਾ ਵਿਕਾਸ ਅਕਾਲੀ ਸਰਕਾਰ ਵੱਲੋਂ ਪਿਛਲੇ ਨੌਂ ਸਾਲ ਤੋਂ ਪੰਜਾਬ ਦਾ ਕਰਵਾਇਆ ਗਿਆ ਹੈ ਉਨਾਂ ਵਿਕਾਸ ਕਾਂਗਰਸ ਸਰਕਾਰ ਵੱਲੋਂ ਅੱਜ ਤੱਕ ਨਹੀਂ ਕਰਵਾਇਆ ਜਾ ਸਕਿਆ ਜਿਸ ਕਾਰਨ ਅਕਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਹੋ ਰਹੇ ਵਿਕਾਸ ਤੋਂ ਲੋਕ ਪੂਰੀ ਤਰਾਂ ਸੰਤੁਸ਼ਟ ਹਨ। ਉਹਨਾਂ ਦੱਸਿਆ ਕਿ ਪੰਜਾਬ ਦੀ ਜਨਤਾ ਭਲੀ ਭਾਂਤ ਸਮਝ ਚੁੱਕੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹਨਾਂ ਦੀ ਅਸਲੀ ਹਮਦਰਦ ਪਾਰਟੀ ਹੈ ਅਤੇ ਪੰਜਾਬ ਦਾ ਭਵਿੱਖ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਚਾਹੇ ਜਿਨਾਂ ਮਰਜ਼ੀ ਜ਼ੋਰ ਲਗਾ ਲੈਣ ਪ੍ਰੰਤੂ ਪੰਜਾਬ ਦੀ ਜਨਤਾ ਵੱਲੋਂ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਲਿਆਂਦੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਪੰਝੀ ਸਾਲ ਪੰਜਾਬ ਦੀ ਸੇਵਾ ਕਰਨ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਦੀ ਯੋਗ ਅਗਵਾਈ ਹੇਠ ਮਾਝਾ ਜੋਨ ਵਿੱਚ ਨੌਂਜਵਾਨ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਤਰ ਕੀਤਾ ਜਾ ਰਿਹਾ ਹੈ ਅਤੇ ਆ ਰਹੀਆਂ ਵਿਧਾਨ ਸਭਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾ ਕੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਲਿਆ ਕੇ ਪੰਜਾਬ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸ ਮੌਕੇ ਸ: ਹਰਮਿੰਦਰ ਸਿੰਘ ਸੰਧੂ, ਨੰਬਰਦਾਰ ਪਵਿਤਰਪਾਲ ਸਿੰਘ ਰੰਧਾਵਾ ਦੇ ਨਾਲ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਵਰਕਰ ਹਾਜ਼ਰ ਸਨ।
Punjab Post Daily Online Newspaper & Print Media