Friday, July 5, 2024

ਡੋਮੀਨੀਕਾ ਦੇ ਪ੍ਰਧਾਨ ਮੰਤਰੀ ਰੂਜਵੈਲਟ ਸਕੈਰਿਟ ਸ੍ਰੀ ਹਰਿਮੰਦਰ ਵਿਖੇ ਹੋਏ ਨਤਮਸਤਕ

PPN2202201608

ਅੰਮ੍ਰਿਤਸਰ, 22 ਫਰਵਰੀ (ਗੁਰਪ੍ਰੀਤ ਸਿੰਘ)- ਡੋਮੀਨੀਕਾ ਦੇ ਪ੍ਰਧਾਨ ਮੰਤਰੀ ਰੂਜਵੈਲਟ ਸਕੈਰਿਟ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੁੰਦਰ ਤੇ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ ਸਕੂਨ ਪ੍ਰਾਪਤ ਹੋਇਆ ਹੈ। ਤਿੰਨ ਦਿਨਾ ਭਾਰਤ ਦੌਰੇ ‘ਤੇ 43 ਸਾਲ ਦੇ ਸ੍ਰੀ ਸਕੈਰਿਟ ਨੇ ਕਿਹਾ ਕਿ ਡੋਮੀਨੀਕਾ ਵਿੱਚ 15 ਹਜ਼ਾਰ ਦੇ ਕਰੀਬ ਸਿੱਖ ਰਹਿੰਦੇ ਹਨ, ਜਿਹੜੇ ਕਿ ਭਾਰਤ ਅਮਰੀਕਾ ਅਤੇ ਕੈਨੇਡਾ ਤੋ ਆਏ ਹਨ। ਉਨ੍ਹਾ ਕਿਹਾ ਕਿ ਇਨ੍ਹਾਂ ਵਿਚੋਂ ਜਿਆਦਾਤਰ ਪੜੇ ਲਿਖੇ ਹਨ। ਜਿਨ੍ਹਾਂ ਵਿੱਚੋਂ ਇੰਜੀਨਂਅਰ, ਡਾਕਟਰ, ਪ੍ਰੋਫੈਸਰ ਅਤੇ ਵਿਦਿਆਰਥੀ ਸ਼ਾਮਿਲ ਹਨ, ਜੋ ਮੁਲਕ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਜਿਕਰਯੋਗ ਹੈ ਕਿ ਉਹ ਪਿਛਲੇ 12 ਸਾਲਾ ਤੋਂ ਇਸ ਕੈਰੇਬੀਅਨ ਮੂਲਕ ਦੇ ਪ੍ਰਧਾਨ ਮੰਤਰੀ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply