Wednesday, March 18, 2026

 ਇਨਰਵ੍ਹੀਲ ਕਲੱਬ ਪੱਟੀ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ

PPN2202201612

ਪੱਟੀ, 22 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) -ਪਲਸ ਪੋਲੀਓ ਮੁਹਿੰਮ ਤਹਿਤ ਇਨਰਵ੍ਹੀਲ ਕਲੱਬ ਪੱਟੀ ਵੱਲੋਂ ਪ੍ਰਧਾਨ ਮਨਜੀਤ ਕੌਰ ਬੁਰਜ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਦੇ 5 ਬੱਚਿਆਂ ਨੂੰ ਗੁਰੂ ਨਾਨਕ ਕਾਲੌਨੀ ਪੱਟੀ ਦੇ ਜੰਝ ਘਰ ਵਿਖੇ ਪੋਲੀਓ ਦੀਆਂ ਬੂੰਦਾ ਪਿਲਾਈਆਂ ਗਈਆਂ। ਇਸ ਮੌਕੇ ਆਮ ਜਨਤਾ ਨੂੰ ਅਪੀਲ ਕਰਦਿਆਂ ਬੁਰਜ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ 0 ਤੋਂ 5 ਸਾਲ ਦੀ ਉਮਰ ਤੱਕ ਹਰ ਵਾਰ ਪੋਲੀਓ ਦੀਆਂ ਬੂੰਦਾ ਜਰੂਰ ਪਿਲਾਉਣ, ਕਿਉਂਕਿ ਇਹ ਬਿਮਾਰੀ ਤੁਹਾਡੇ ਬੱਚਿਆਂ ਨੂੰ ਹਮੇਸ਼ਾ ਲਈ ਅਪੰਗ ਬਣਾ ਕੇ ਉਨ੍ਹਾਂ ਦਾ ਭਵਿੱਖ ਧੁੰਧਲਾ ਕਰ ਸਕਦੀ ਹੈ। ਇਸ ਮੌਕੇ ਸ਼ਵੇਤਾ ਧਵਨ, ਦੀਪਿਕਾ ਟੰਡਣ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ ਬਾਜਵਾ, ਰਜਵੰਤ ਕੌਰ, ਅਮਰਜੀਤ ਕੌਰ, ਜਸਬੀਰ ਕੌਰ, ਪ੍ਰਮਜੀਤ ਕੌਰ, ਪਵਨਦੀਪ ਕੌਰ, ਸੰਦੀਪ ਕੌਰ ਆਦਿ ਹਾਜ਼ਿਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply