Thursday, April 30, 2026

ਡਾ: ਜੈਨੋਸ ਟੈਰੇਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਕ ਹੋਏ

PPN020515
ਅੰਮ੍ਰਿਤਸਰ, 2 ਮਈ (ਪ੍ਰੀਤਮ ਸਿੰਘ)- ਨਵੀਂ ਦਿੱਲੀ ਵਿਖੇ ਸਥਿਤ ਹੰਗਰੀ ਦੂਤਾਵਾਸ ਦੇ ਅੰਬੈਸਡਰ ਡਾ: ਜੈਨੋਸ ਟੈਰੇਨੀ ਆਪਣੀ ਪਤਨੀ ਐਮੀਲੀਆ ਟੈਰੇਨੀ ਅਤੇ ਬੇਟੇ ਟਾਮਸ ਟੈਰੇਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਕ ਹੋਏ।ਪ੍ਰੈਸ ਨੂੰ ਸੰਬੋਧਨ ਕਰਦਿਆਂ ਡਾ: ਜੈਨੋਸ ਟੈਰੇਨੀ ਨੇ ਕਿਹਾ ਕਿ ਉਹ ਪੰਜ ਸਾਲ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਏ ਸਨ ਤੇ ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖੀ ਦਾ ਧੁਰਾ ਹੈ। ਉਨ੍ਹਾਂ ਕਿਹਾ ਕਿ ਇਥੇ ਆ ਕੇ ਹਰ ਇਨਸਾਨ ਦੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਉਪਰੰਤ ਉਨ੍ਹਾਂ ਨੂੰ ਸ੍ਰ: ਦਿਲਜੀਤ ਸਿੰਘ ਬੇਦੀ ਐਡੀ: ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੂਚਨਾ ਅਧਿਕਾਰੀ ਸ੍ਰ: ਸਰਬਜੀਤ ਸਿੰਘ ਵੱਲੋਂ ਸੱਚਖੰੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply