
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਸ਼ਹਿਰ ਵਿੱਚ ਚੱਲ ਰਹੇ ਮਹੱਤਵਪੂਰਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਬੀ. ਆਰ. ਟੀ. ਸੀ, ਭਗਵਾਨ ਵਾਲਮੀਕਿ ਤੀਰਥ ਸਥਲ ਰਾਮਤੀਰਥ, ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣ ਰਹੇ ਪਲਾਜ਼ਾ, ਐਂਟਰੀ ਗੇਟ, ਜ਼ਾਇਕਾ, ਸਰਕਟ ਹਾਊਸ, ਟਾਊਨ ਹਾਲ, ਵਿਰਾਸਤੀ ਇਮਾਰਤਾਂ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਹੋਰਨਾਂ ਪ੍ਰਾਜੈਕਟਾਂ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ।
ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਵਿਕਾਸ ਪ੍ਰਾਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਸਬੰਧੀ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਇਸ ਮੌਕੇ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ ਤੇ ਸ੍ਰੀ ਰਾਜੇਸ਼ ਸ਼ਰਮਾ, ਨਗਰ ਨਿਗਮ ਦੇ ਕਾਰਜਕਾਰੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media