Friday, October 9, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਖੇਡ ਦਿਵਸ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਅਮਰਜੀਤ ਸਿੰਘ ਸੱਭਰਵਾਲ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ। ਇਸ ਮੌਕੇ ਤੇ ਪ੍ਰੀ-ਨਰਸਰੀ ਤੋਂ ਛੇਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਸੈਕ ਰੇਸ, ਥ੍ਰੀ-ਲੇਗ ਰੇਸ, ਚਾਟੀ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ ਪ੍ਰਦਰਸ਼ਨ ਕੀਤਾ। ਸੱਤਵੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਖੋ-ਖੋ ਅਤੇ ਰੱਸਾ ਖਿੱਚਣ ਦੇ ਮੁਕਾਬਲੇ ਕਰਵਾਏ ਗਏ ਜਿਨਾਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਬੱਚਿਆਂ ਨੇ ਤਾੜੀਆਂ ਨਾਲ ਪ੍ਰਤੀਯੋਗੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਤੇ ਅਧਿਆਪਕਾਂ ਦਾ ਮਿਊਜੀਕਲ ਚੇਅਰ ਖੇਡ ਖਿਡਾਈ ਗਈ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਜੇਤੂਆਂ ਨੂੰ ਇਨਾਮ ਦਿਤੇ ਅਤੇ ਸ਼ੁੱਭ ਕਾਮਨਾਵਾਂ ਦਿੰਦੇ ਦਿਤੀਆਂ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply