Wednesday, August 12, 2026

ਕੇਜ਼ਰੀਵਾਲ 27 ਨੂੰ ਪੱਟੀ ਦੇ ਪੀੜਿਤ ਪਰਿਵਾਰਾਂ ਨਾਲ ਕਰਨਗੇ ਦੁੱਖ ਸਾਂਝਾ

PPN2502201623

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਨਸ਼ਿਆਂ ਕਾਰਨ ਮਾਰੇ ਗਏ ਨੌਜਵਾਨਾਂ ਅਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਪੰਜਾਬ ਫੇਰੀ ‘ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ 27 ਫਰਵਰੀ ਨੂੰ ਪੱਟੀ, ਹਰੀਕੇ ਅਤੇ ਸੁਰ ਸਿੰਘ ਪਹੁੰਚਣਗੇ। ਇਹ ਜਾਣਕਾਰੀ ਦਿੰਦਿਆਂ ‘ਆਪ’ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਅਤੇ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਨੇ ਦੱਸਿਆ ਕਿ ਪੱਟੀ ਫੇਰੀ ਦੌਰਾਨ ਅਰਵਿੰਦ ਕੇਜ਼ਰੀਵਾਲ ਜਿੱਥੇ ਨਸ਼ਿਆਂ ਦੀ ਭੇਂਟ ਚੜ੍ਹੇ ਨੌਜਵਾਨਾਂ ਅਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਅਫਸੋਸ ਪ੍ਰਗਟ ਕਰਨਗੇ ਉੱਥੇ ਹੀ ਨਸ਼ਿਆਂ ਨੂੰ ਪੰਜਾਬ ਚੋਂ ਜੜੋਂ ਖਤਮ ਕਰਨ ਦਾ ਭਰੋਸਾ ਦੇਣਗੇ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਡੋਬ ਕੇ ਪਰਿਵਾਰਾਂ ਦੇ ਜਵਾਨ ਪੁੱਤ ਖੋਹ ਲਏ ਹਨ, ਉੱਥੇ ਕਿਸਾਨਾਂ ਨੂੰ ਕਰਜੇ ਦੇ ਬੋਝ ਹੇਠ ਦੱਬ ਕੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕੀਤਾ ਹੈ। ਇਸ ਮੌਕੇ ਸੁਖਵਿੰਦਰ ਚੀਮਾ, ਹਰਜੀਤ ਸਿੰਘ, ਸੁਖਬੀਰ ਸਿੰਘ ਵਲਟੋਹਾ, ਸੁਖਰਾਜ ਸਿੰਘ ਬਾਜਵਾ, ਮਨਜਿੰਦਰ ਸਿੰਘ ਆਦਿ ਹਾਜ਼ਿਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply