Tuesday, March 10, 2026

ਅਕਾਲੀ ਦਲ ਦੀਆ ਨੀਤੀਆਂ ਘਰ-ਘਰ ਪਹੁੰਚਾਉਣਾ ਯੂਥ ਅਕਾਲੀ ਦਲ ਦਾ ਮੁੱਖ ਮਕਸਦ – ਸੰਗਤ ਬਾਠ

PPN2502201627

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਪੰਜਾਬ ਦੇ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਕਰੋੜਾਂ ਰੁਪਏ ਖਰਚ ਕੇ ਪੱਟੀ ਹਲਕੇ ਨੂੰ ਵਿਕਾਸ ਦੇ ਸਿਖਰ ‘ਤੇ ਪਹੁੰਚਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਗਤ ਸਿੰਘ ਬਾਠ ਨੇ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕੀਤਾ। ਬਾਠ ਨੇ ਕਿਹਾ ਕਿ ਕੈਰੋਂ ਪਰਿਵਾਰ ਹਮੇਸ਼ਾ ਹੀ ਹਲਕੇ ਦੇ ਵਿਕਾਸ ਲਈ ਤੱਤਪਰ ਰਹਿੰਦੇ ਹਨ। ਉਨ੍ਹਾਂ ਦੇ ਵਿਸ਼ੇਸ਼ ਯਤਨਾ ਸਦਕਾ ਹੀ ਮਾਝੇ-ਮਾਲਵੇ ਨੂੰ ਜੋੜਣ ਵਾਲਾ 102 ਕਰੋੜ ਰੁਪਏ ਦੀ ਲਾਗਤ ਨਾਲ ਪੁੱਲ ਬਣਾਇਆ ਜਾ ਰਿਹਾ ਹੈ, ਜਿਸ ਨੂੰ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਪੁੱਲ ਬਨਣ ਨਾਲ ਪੱਟੀ ਹਲਕਾ ਵਪਾਰਕ ਪੱਖੋਂ ਵੀ ਮਜ਼ਬੂਤ ਹੋਵੇਗਾ। ਇਸਤੋਂ ਇਲਾਵਾ ਪੱਟੀ ਹਲਕੇ ਨੂੰ ਆਪਸ ਵਿਚ ਜੋੜਣ ਲਈ ਲਿੰਕ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ ਅਤੇ ਲਿੰਕ ਸੜਕਾਂ ਦਾ ਹੋਰ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਸਤਾ ਅਨਾਜ ਸਕੀਮ ਤਹਿਤ ਲੋਕਾਂ ਨੂੰ ਮੁਫਤ ਆਟਾ-ਦਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਸ਼ਗਨ ਸਕੀਮ, ਘੱਟ ਗਿਣਤੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਬੱਚਿਆਂ ਲਈ ਸਿੱਖਿਆ ਵਜੀਫੇ ਅਤੇ ਪੇਂਡੂ ਖੇਤਰ ਦੇ ਬਾਹਰ ਡੇਰਿਆਂ ‘ਤੇ ਵੱਸਦੇ ਲੋਕਾਂ ਨੂੰ 24 ਘੰਟੇ ਘਰੇਲੂ ਬਿਜਲੀ ਸਪਲਾਈ ਯਕੀਨੀ ਬਨਾਉਣ ਲਈ ਪਿੰਡਾਂ ਦੇ ਕਲਸਟਰ ਬਣਾਏ ਗਏ ਹਨ। ਪੱਟੀ ਸ਼ਹਿਰ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਵਿਛਾਇਆ ਗਿਆ ਹੈ, ਇਸ ਦੇ ਨਾਲ ਹੀ ਪੱਟੀ ਸ਼ਹਿਰ ਦੀਆਂ ਗਲੀਆਂ-ਨਾਲੀਆਂ ਵਾਸਤੇ 9 ਕਰੋੜ ਰੁਪਏ ਖਰਚ ਕੀਤੇ ਗਏ ਹਨ। ਬਾਠ ਨੇ ਕਿਹਾ ਕਿ ਕੈਰੋਂ ਪਰਿਵਾਰ ਵੱਲੋਂ ਕਰਵਾਏ ਗਏ ਉਕਤ ਵਿਕਾਸ ਕੰਮਾਂ ‘ਤੇ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਹੀ ਯੂਥ ਅਕਾਲੀ ਦਲ ਦਾ ਮੁੱਖ ਮਕਸਦ ਹੈ । ਇਸ ਮੋਕੇ ‘ਤੇ ਕੰਵਲਜੀਤ ਨੀਟੂ, ਬੱਬਲੂ ਮਰਵਾਹਾ, ਯਾਦਵਿੰਦਰ ਛੀਨਾ,ਰਾਜ ਪਿੱਪਲ ਮੁਹੱਲਾ ਆਦਿ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply