Friday, July 5, 2024

ਮਹੇਰਨਾ ਖੁਰਦ ਵਿਖੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਸੈਮੀਨਾਰ

ਸੰਦੌੜ, 26 ਫਰਵਰੀ (ਹਰਮਿੰਦਰ ਸਿੰਘ ਭੱਟ)- ਜਿਲਾ ਪ੍ਰਸਾਸਨ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਜਗਤਾਰ ਸਿੰਘ ਬਰਾੜ ਦੇ ਦਿਸਾ ਨਿਰਦੇਸਾਂ ਤੇ ਪਿੰਡ ਮਹੇਰਨਾ ਖੁਰਦ ਬਲਾਕ ਅਹਿਮਦਗੜ੍ਹ ਵਿਖੇ ਫਸਲਾਂ ਦੀ ਰਹਿੰਦ -ਖੂੰਹਦ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ ।ਇਸ ਸੈਮੀਨਾਰ ਵਿੱਚ ਜਿਲਾ ਸਿਖਲਾਈ ਅਫਸਰ ਅਪਰ ਅਪਾਰ ਸਿੰਘ ਵਿਰਕ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ -ਖੂੰਹਦ ਨੂੰ ਮਿੱਟੀ ਵਿੱਚ ਮਿਲਾ ਕੇ ਮਿੱਟੀ ਦੀ ਉਪਜਾਊ ਸਕਤੀ ਵਧਾਉਣ ਅਤੇ ਵਾਤਾਵਰਨ ਨੂੰ ਦੂਸਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ ।ਕ੍ਰਿਸੀ ਵਿਗਿਆਨ ਕੇਂਦਰ ਖੇੜੀ ਤੋਂ ਇੰਜਨੀਅਰ ਅਪੂਰਵ ਪ੍ਰਕਾਸ ਨੇ ਫਸਲਾਂ ਦੀ ਰਹਿੰਦ ਖੂੰਹਦ ਦੀ ਮਸੀਨਰੀ ਨਾਲ ਸੁੱਚਜੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ।ਇਸ ਤੋਂ ਇਲਾਵਾ ਇੰਜ:ਪ੍ਰੇਮ ਕੁਮਾਰ ਨੇ ਵੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇ ਕੇ ਵਾਤਾਵਰਨ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ।ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫਸਰ ਕੁਲਵੀਰ ਸਿੰਘ ਢੀਂਡਸਾ ਨੇ ਸੈਮੀਨਾਰ ਵਿੱਚ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਤੋਂ ਮਿੱਟੀ ਦੀ ਸਿਹਤ ਦੀ ਸੰਭਾਲ ਅਤੇ ਵਾਤਾਵਰਨ ਨੂੰ ਦੂਸਿਤ ਹੋਣ ਤੋਂ ਬਚਾਉਣ ਲਈ ਅਹਿਦ ਲਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply