Friday, July 5, 2024

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

PPN2702201603

ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ ਨੇ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ‘ਤੇ ਇਹ ਸਹੂਲਤ 24 ਘੰਟੇ ਉਪਲੱਬਧ ਹੈ ਅਤੇ ਇਹ ਸਹਾਇਤਾ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਵਾਂ ਵਿਚ ਦਿੱਤੀ ਜਾ ਰਹੀ ਹੈ।
ਐੱਸ.ਡੀ.ਐੱਮ. ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਹੈਲਪ ਲਾਈਨ ਬਾਲ ਮਜ਼ਦੂਰੀ ਕਰਦੇ ਬੱਚਿਆਂ, ਬੇਸਹਾਰਾ ਬੱਚਿਆਂ, ਘਰੋਂ ਕੱਢੇ ਬੱਚਿਆਂ, ਵੱਖ-ਵੱਖ ਜੁਲਮਾਂ ਦੇ ਸ਼ਿਕਾਰ ਬੱਚਿਆਂ, ਮਾਨਸਿਕ ਤੇ ਸਰੀਰਕ ਤੌਰ ‘ਤੇ ਬਿਮਾਰ ਬੱਚਿਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚਾਈਲਡ ਹੈਲਪ ਲਾਈਨ ਉੱਪਰ ਕਿਸੇ ਵੀ ਸਥਾਨ ਤੋਂ ਕਿਸੇ ਵੀ ਸਮੇਂ ਮੁਫਤ ਫੋਨ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ ਚਾਈਲਡ ਲਾਈਨ ਵੱਲੋਂ ਬੱਚਿਆਂ ਨਾਲ ਸਬੰਧਤ ਸਲਾਹ ਮਸ਼ਵਰਾ, ਬੱਚਿਆਂ ਦੇ ਰਹਿਣ ਦੀ ਸੁਵਿਧਾ, ਅੱਤਿਆਚਾਰਾਂ ਤੋਂ ਸੁਰੱਖਿਆ, ਡਾਕਟਰੀ ਸਹਾਇਤਾ, ਵਜ਼ੀਫਾ, ਕਾਨੂੰਨੀ ਸਹਾਇਤਾ, ਰਿਹਾਇਸ਼ ਦੀ ਸਹੂਲਤ ਅਤੇ ਗੁਆਚੇ ਬੱਚੇ ਨੂੰ ਲੱਭਣ ਤੇ ਉਸਨੂੰ ਘਰ ਵਾਪਸ ਪਹੁੰਚਾਉਣ ਦੀ ਸੇਵਾ ਵੀ ਦਿੱਤੀ ਜਾਂਦੀ ਹੈ। ਸ੍ਰੀ ਸੌਰਬ ਅਰੋੜਾ ਨੇ ਅੱਗੇ ਦੱਸਿਆ ਕਿ ਇਹ ਚਾਈਲਡ ਹੈਲਪ ਲਾਈਨ ਰਾਸ਼ਟਰ ਪੱਧਰ ‘ਤੇ ਚੱਲ ਰਹੀ ਹੈ ਅਤੇ ਬੱਚਿਆਂ ‘ਤੇ ਜੁਲਮਾਂ ਨੂੰ ਰੋਕਣ ਲਈ ਇਹ ਹੈਲਪ ਲਾਈਨ ਬਹੁਤ ਸਹਾਈ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕਿਸੇ ਬੱਚੇ ਨਾਲ ਜੁਲਮ ਹੋ ਰਹੇ ਹੋਣ ਜਾਂ ਖੁਦ ਬੱਚੇ ਇਸ ਗੱਲ ਦੀ ਸਮਝ ਰੱਖਦੇ ਹੋਣ ਤਾਂ ਉਹ 1098 ਨੰਬਰ ਡਾਈਲ ਕਰਕੇ ਆਪਣੀ ਮੁਸ਼ਕਲ ਜਾਂ ਸ਼ਿਕਾਇਤ ਦਰਜ ਕਰਾ ਸਕਦੇ ਹਨ, ਜਿਸ ਉਪਰ ਫੌਰੀ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply