Tuesday, November 24, 2026

ਦਸ਼ਮੇਸ਼ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਕੀਤੇ ਸਹਿਜ ਪਾਠ

PPN2702201617

ਚੌਂਕ ਮਹਿਤਾ, 27 ਫਰਵਰੀ (ਜੋਗਿੰਦਰ ਸਿੰਘ ਮਾਣਾ)* ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ‘ਆਓ ਗੁਰਬਾਣੀ ਪੜੀਏ ਲਹਿਰ’ ਤਹਿਤ 34 ਵਿਦਿਆਰਥੀਆਂ ਨੇ ਸ੍ਰੀ ਸਹਿਜ ਪਾਠ ਕੀਤੇ। ਇਸ ਤੋਂ ਇਲਾਵਾ 464 ਵਿਦਿਆਰਥੀਆਂ ਨੇ ਬਾਣੀ ਕੰਠ ਮੁਕਾਬਲੇ ਵਿੱਚ ਅਧਿਆਪਕਾ ਨੂੰ ਜੁਬਾਨੀ ਬਾਣੀ ਸੁਣਾ ਕੇ ਇਨਾਮ ਪ੍ਰਾਪਤ ਕੀਤੇ। ਸੰਪੂਰਨ ਸਹਿਜ ਪਾਠ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਵਾਲਿਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਸਥਾ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਹਰ ਸਾਲ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਾਏ ਜਾਂਦੇ ਹਨ ਅਤੇ ਸਮੇਂ ਸਮੇਂ ਨਿੱਜੀ ਰੂਪ ਵਿੱਚ ਵੀ ਪਾਠ ਕਰਨ ਲਈ ਬੱਚਿਆਂ ਨੂੰ ਪ੍ਰੇਰਿਆ ਜਾਂਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply