Tuesday, July 2, 2024

ਜਨਵਾਦੀ ਲੇਖਕ ਸੰਘ ਵੱਲੋਂ ‘ਮਾਨਵੀਂ ਕਦਰਾਂ-ਕੀਮਤਾਂ ਤੇ ਮਾਤ-ਭਾਸ਼ਾ’ ‘ਤੇ ਸੈਮੀਨਾਰ 1 ਮਾਰਚ ਨੂੰ

ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ ਸੱਗੂ)- ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਦਾਰੀ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਜਾਬੀ ਅਧਿਐਨ ਵਿਭਾਗ ਖਾਲਸਾ ਕਾਲਜ ਦੇ ਪੂਰਨ ਸਹਿਯੋਗ ਨਾਲ ਭਾਸ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ ਅਤੇ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਬੀਰ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਿਕ 1 ਮਾਰਚ ਮੰਗਲਵਾਰ ਸਵੇਰੇ 10:30 ਵਜੇ ਇਤਿਹਾਸਕ ਖਾਲਸਾ ਕਾਲਜ ਦੇ ਸੈਮੀਨਾਰ ਹਾਲ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ”ਮਾਨਵੀਂ ਕਦਰਾਂ-ਕੀਮਤਾਂ ਅਤੇ ਮਾਤ-ਭਾਸ਼ਾ” ਵਿਸ਼ੇ ‘ਤੇ ਭਾਸ਼ਾ ਵਿਗਿਆਨੀ ਅਤੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ। ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਹੋਰਾਂ ਦੇ ਕੂੰਜੀਵਤ ਭਾਸ਼ਣ ਨਾਲ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬੀ ਬਿਜਨਸ ਐਸੋਸੀਏਸ਼ਨ ਕਨੇਡਾ ਦੇ ਪ੍ਰਧਾਨ ਅਜਾਇਬ ਸਿੰਘ ਚੱਠਾ, ਪ੍ਰਵਾਸੀ ਰੇਡੀਓ ਦੇ ਸੰਚਾਲਕ ਹਰਜੀਤ ਗਿੱਲ, ਸਾਹਿਤ ਸਭਾ ਕਨੇਡਾ ਦੇ ਪ੍ਰਧਾਨ ਅਜਾਇਬ ਸਿੰਘ ਸੰਘਾ, ਸਰਦੂਲ ਸਿੰਘ ਥਿਆੜਾ ਅਤੇ ਡਾ. ਪਰਮਿੰਦਰ ਸਿੰਘ ਆਦਿ ਵਿਦਵਾਨ ਇਸ ਵਿਚਾਰ ਚਰਚਾ ਵਿੱਚ ਹਿੱਸਾ ਲੈਣਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply