ਪੱਟੀ, 28 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਸ਼ਯਪ ਰਾਜਪੂਤ ਸਭਾ ਪੱਟੀ ਵੱਲੋਂ ਗੁਰਦੁਆਰਾ ਛਾਉਣੀ ਕਾਲਜ ਰੋਡ ਪੱਟੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਮਨਾਇਆ ਗਿਆ। ਇਸ ਮੌਕੇ ਰੱਖੇ ਗਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾੲ ਗਏ ਉਪਰੰਤ ਕੀਰਤਨੀਏ ਜੱਥਿਆਂ ਵੱਲੋਂ ਸੰਗਤਾਂ ਨੂੰ ਬਾਬਾ ਜੀ ਦੀ ਜੀਵਨੀ ਤੋਂ ਜਾਣੂੁ ਕਰਵਾਕੇ ਨਿਹਾਲ ਕੀਤਾ। ਬਾਬਾ ਸਰੂਪ ਸਿੰਘ ਜੀ ਗੁਰਦੁਆਰਾ ਭੱਠ ਸਾਹਿਬ ਵੱਲੋਂ ਗੁਰੂ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਡਾ: ਮਨਮੋਹਨ ਸਿੰਘ ਭਾਗੋਵਾਲੀਆ ਪੰਜਾਬ ਪ੍ਰਧਾਨ ਕਸ਼ਯਪ ਰਾਜਪੂਤ ਸਭਾ ਨੇ ਸ਼ਿਰਕਤ ਕੀਤੀ। ਇਨ੍ਹਾਂ ਤੋਂ ਇਲਾਵਾ ਗੁਰਮੱਖ ਸਿੰਘ ਘੁੱਲਾ ਬਲ੍ਹੇਰ ਸਿਆਸੀ ਸਲਾਹਕਾਰ ਕੈਰੋਂ, ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕੌਂਸਲ ਪੱਟੀ, ਕੰਵਲਪ੍ਰੀਤ ਸਿੰਘ ਗਿੱਲ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ, ਸੀਨੀ: ਮੀਤ ਪ੍ਰਧਾਨ ਜੋਗਿੰਦਰ ਸਿੰਘ, ਪ੍ਰਿੰਸੀਪਲ ਰਜਿੰਦਰ ਕੁਮਾਰ ਸ਼ਰਮਾ, ਸਿਤਾਰਾ ਸਿੰਘ ਸੰਧੂ ਡਲੀਰੀ ਪ੍ਰਧਾਨ ਟਰੱਕ ਯੂਨੀਅਨ, ਜਸਬੀਰ ਸਿੰਘ ਜੱਸ ਪ੍ਰਧਾਨ ਅਤੇ ਸੰਗਤ ਸਿੰਘ ਬਾਠ ਪ੍ਰਧਾਨ ਅਕਾਲੀ ਦਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media