Wednesday, October 14, 2026

ਪੁਲਸ ਚੌਂਕੀ ਸਭਰਾਂ ਦੇ ਇੰਚਾਰਜ ਨੇ ਕੀਤੀ ਵਾਹਨਾਂ ਦੀ ਚੈਕਿੰਗ

PPN2802201612ਪੱਟੀ, 28 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੁਲਸ ਚੌਂਕੀ ਸਭਰਾਂ ਦੇ ਇੰਚਾਰਜ ਏਐਸਆਈ ਸਵਿੰਦਰ ਸਿੰਘ ਤੁੰਗ ਵੱਲੋਂ ਪੁਲਸ ਪਾਰਟੀ ਸਮੇਤ ਪਿੰਡ ਸਭਰਾਂ ਬੱਸ ਅੱਡੇ ‘ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਏਐਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਮਨਮੋਹਨ ਕੁਮਾਰ ਸ਼ਰਮਾ ਸ਼ਰਮਾ ਵੱਲੋਂ ਭੈੜੇ ਅਨਸਰਾਂ ਅਤੇ ਲੁੱਟਾਂ-ਖੋਹਾ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਬੱਸ ਅੱਡੇ ‘ਤੇ ਨਾਕਾ ਲਗਾ ਕੇ ਵੱਖ-ਵੱਖ ਵਹੀਕਲਾਂ ਅਤੇ ਉਨ੍ਹਾਂ ਦੇ ਕਾਗਜ਼ ਚੈੱਕਿੰਗ ਕੀਤੀ ਗਈ ਹੈ ਅਤੇ ਜਿਨ੍ਹਾਂ ਦੇ ਕਾਗਜ਼ ਅਧੂਰੇ ਪਾਏ ਗਏ ਉਨ੍ਹਾਂ ਦੇ ਮੌਕੇ ‘ਤੇ ਹੀ ਚਲਾਣ ਕੱਟੇ ਗਏ ਹਨ।ਉਨ੍ਹਾਂ ਦੱਸਿਆ ਕਿ ਭੈੜੇ ਅਨਸਰਾਂ ਅਤੇ ਲੁੱਟਾ ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਕੇ ਇਲਾਕੇ ਦੇ ਲੋਕਾਂ ਨੂੰ ਸਖਾਵਾਂ ਮਾਹੌਲ ਦੇਣ ਲਈ ਇਸ ਚੈਕਿੰਮ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ‘ਤੇ ਸਰਬਜੀਤ ਸਿੰਘ ਮੁਨਸ਼ੀ, ਬਲਵੰਤ ਸਿੰਘ, ਮੰਗਤ ਰਾਮ ਅਤੇ ਪ੍ਰਭਜੀਤ ਸਿੰਘ ਆਦਿ ਹਾਜ਼ਿਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply