Monday, July 1, 2024

ਸਰਕਾਰੀ ਸਕੂਲਾਂ ਵਿੱਚ ਆਦਰਸ਼ ਪੜਾਈ ਦਾ ਮਾਹੌਲ ਸਿਰਜਣਾ ਅਧਿਆਪਕਾਂ ਦਾ ਪਰਮ ਕਰਤਵ – ਰੁਪਿੰਦਰ ਕੌਰ

PPN2902201609

ਮਾਲੇਰਕੋਟਲਾ, 29 ਫਰਵਰੀ (ਹਰਮਿੰਦਰ ਸਿੰਘ ਭੱਟ)- ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਸ਼੍ਰੀ ਸੰਦੀਪ ਨਾਗਰ ਦੇ ਦਿਸ਼ਾ ਨਿਰਦੇਸ਼ ਤਹਿਤ ਸਥਾਨਕ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਸ਼੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਪੰਜਵੀਂ ਸ਼੍ਰੇਣੀ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਦੀ ਅੰਤਿਮ ਪ੍ਰੀਖਿਆ ਦਾ ਅੱਜ ਆਰੰਭ ਹੋਇਆ। ਪ੍ਰੀਖਿਆ ਆਰੰਭ ਹੋਣ ਤੋਂ ਪਹਿਲਾਂ ਪ੍ਰੀਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਰੁਪਿੰਦਰ ਕੌਰ ਨੇ ਕਿਹਾ ਕਿ ਛੋਟੀਆਂ ਕਲਾਸਾਂ ਦੀ ਅਸਧਾਰਨ ਮਹੱਤਤਾ ਹੈ। ਇਸੇ ਪੜਾਅ ਦੌਰਾਨ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਬਾਖੂਬੀ ਤਿਆਰ ਕੀਤਾ ਜਾ ਸਕਦਾ ਹੈ। ਇਹ ਕਲਾਸਾਂ ਨੀਂਹ ਦਾ ਕੰਮ ਕਰਦੀਆਂ ਹਨ ਸੋ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਪੂਰੀ ਮਿਹਨਤ ਤੇ ਲਗਨ ਨਾਲ ਪੜਾਈ ਕਰਨ ਅਤੇ ਅਧਿਆਪਕਾਂ ਨੂੰ ਵੀ ਚਾਹੀਦਾ ਹੈ ਕਿ ਪ੍ਰਾਇਮਰੀ ਸਕੂਲ ਅੰਦਰ ਪੜ੍ਹਾਈ ਦਾ ਆਦਰਸ਼ ਮਾਹੌਲ ਸਿਰਜਣ। ਇਸ ਮੌਕੇ ਪੇਪਰ ਮੁਕੰਮਲ ਹੋ ਜਾਣ ਤੋਂ ਬਾਅਦ ਸਮੂਹ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਦੁਪਹਿਰ ਦਾ ਖਾਣਾ ਵੀ ਪਰੋਸਿਆ ਗਿਆ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply