ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਪ੍ਰਿਅੰਕਾ ਬੀ. ਐਸ. ਸੀ (ਆਈ.ਟੀ) ਸਮੈਸਟਰ-ਪਹਿਲਾਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਦਸੰਬਰ ਪ੍ਰੀਖਿਆਵਾਂ ਵਿਚੋਂ 323/400 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ ਅਤੇ ਸ਼ਿਲਪੀ ਸ਼ਰਮਾ ਨੇ 318/400 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾਹੈ। ਜਦਕਿ ਬੀ. ਸੀ. ਏ ਸਮੈਸਟਰ-ਪਹਿਲਾ ਦੀ ਅਸ਼ਮੀਨ ਕੌਰ ਨੇ 302/400 ਅਤੇ ਜਸਮੀਨ ਕੌਰ ਨੇ 300/400 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ ਕ੍ਰਮਵਾਰ ਪਹਿਲਾ ਅਤੇ ਚੌਥਾ ਸਥਾਨ ਹਾਸਿਲ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ‘ਤੇ ਮੁਬਾਰਕਾਂ ਦਿਤੀਆਂ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਪੁਜੀਸ਼ਨਾਂ ਬਰਕਰਾਰ ਰੱਖਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਇਹਨਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚੋਂ ਇਹ ਉੱਚ ਪੁਜੀਸ਼ਨਾਂ ਹਾਸਿਲ ਕੀਤੀਆਂ। ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਮਿਸ. ਕਿਰਨ ਗੁਪਤਾ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥਣਾਂ ਦੀ ਇਸ ਸਫਲਤਾ ‘ਤੇ ਵਧਾਈ ਦਿੱਤੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media