ਸੰਦੌੜ, 1 ਮਾਰਚ (ਹਰਮਿੰਦਰ ਸਿੰਘ ਭੱਟ)- ਅਕਾਲੀ ਦਲ ਦੇ ਵਰਕਰਾਂ ਵੱਲੋਂ ਲੁਧਿਆਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਆਰਵਿੰਦ ਕੇਜਰੀਵਾਲ ਦੇ ਕਾਫਲੇ ਤੇ ਕੀਤੇ ਗਏ ਹਮਲੇ ਦੀ ਜਗਜੀਤ ਸਿਂੰਘ ਫੌਜੀ ਖੁਰਦ ਅਤੇ ਆਪ ਆਗੂਆਂ ਵਲੋਂ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਅਕਾਲੀਆਂ ਕਾਂਗਰਸੀਆਂ ਅਤੇ ਭਾਜਪਾਈਆਂ ਵੱਲੋਂ ਜੋ ਬਿਆਨਬਾਜੀ ਕੀਤੀ ਜਾ ਰਹੀ ਹੈ ਇਹ ਜਮੂਹਰੀ ਕਦਰਾਂ ਕੀਮਤਾਂ ਦੇ ਵਿਰੁੱਧ ਹੈ ਅਤੇ ਨਿੱਦਣ ਯੋਗ ਹੈ। ਉਨਾਂ ਕਿਹਾ ਕਿ ਸਰਕਾਰ ਦੀ ਸਹਿ ਹੇਠ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਅਕਾਲੀ ਵਰਕਰਾਂ ਨੇ ਪਹਿਲਾਂ ਤੋਂ ਹੀ ਬਣਾਈ ਯੋਜਨਾ ਮੁਤਾਬਕ ਕੇਜਰੀਵਾਲ ਅਤੇ ਉਨ੍ਹਾਂ ਦੇ ਨਾਲ ਚਲ ਰਹੀਆਂ ਕਾਰਾਂ ਤੇ ਇੱਟਾਂ ਰੋੜਿਆ ਨਾਲ ਹਮਲਾ ਕੀਤਾ। ਇਹ ਘਟਨਾ ਅਕਾਲੀ ਭਾਜਪਾ ਸਰਕਾਰ ਦੀ ਕਮਜੋਰੀ ਦੀ ਨਿਸ਼ਾਨੀ ਹੈ ਅਤੇ ਇਨ੍ਹਾਂ ਨੂੰ ਆਪਣੀ ਹਾਰ ਪ੍ਰਤੱਖ ਹੁੰਦੀ ਦੇਖ ਕੇ ਅਜਿਹੀਆਂ ਘਟੀਆਂ ਹਰਕਤਾਂ ਕਰਨੀਆਂ ਪੈ ਰਹੀਆਂ ਹਨ । ਉਨ੍ਹਾਂ ਕਿਹਾ ਕਿ ਦੇਸ਼ ਦਾ ਕੋਈ ਵੀ ਨਾਗਰਿਕ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਾ ਕੇ ਆਪਣੀ ਗਲ ਰੱਖ ਸਕਦਾ ਹੈ ਪ੍ਰੰਤੂ ਮੋਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਦੀ ਜੁਬਾਨ ਤਾਲੇ ਲਗਾਉਣ ਦੀ ਨਾਕਾਮ ਕੋਸ਼ਿਸ਼ ਹੋ ਰਹੀ ਹੈ । ਉਨਾਂ ਕਿਹਾ ਕਿ ਪੰਜਾਬ ਦੇ ਦੇਸ਼ ਭਗਤ ਅਤੇ ਜਮੂਹਰੀ ਕਦਰਾਂ ਕੀਮਤਾਂ ਨੂੰ ਪ੍ਰਣਾਏ ਲੋਕ ਅਜਿਹੀਆਂ ਘਟਨਾਵਾਂ ਨੂੰ ਕਦਾਚਿੱਤ ਬਰਦਾਸ਼ਤ ਨਹੀ ਕਰਨਗੇ । ਇਸ ਮੌਕੇ ਉਨਾਂ ਹਰਗੁਚੇਤ ਸਿੰਘ ਰਾਣੂੰ, ਭੁਪਿੰਦਰ ਸਿੰਘ ਭੁਪੀ, ਸ਼ੇਰ ਸਿੰਘ ਔਜਲਾ, ਜਸਵੰਤ ਸਿੰਘ, ਤਰਲੋਚਨ ਸਿੰਘ, ਸੋਦਾਗਰ ਸਿੰਘ, ਨਰਪਿੰਦਰ ਸਿੰਘ, ਖਟੋ ਖਾਂ ਤੋਂ ਇਲਾਵਾ ਇਲਾਕੇ ਦੇ ਆਪ ਵਰਕਰ ਹਾਜਰ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media