ਸੰਦੌੜ, 1 ਮਾਰਚ (ਹਰਮਿੰਦਰ ਸਿੰਘ ਭੱਟ)- ਇਥੋਂ ਨਜਦੀਕੀ ਪਿੰਡ ਦਸੌਧਾ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਕੂਲ ਮੁਖੀ ਸz: ਗੁਰਮੇਲ ਸਿੰਘ ਰਛੀਨ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਵਿਦਿਆਰਥੀ ਸਮੇਤ ਉਨ੍ਹਾਂ ਦੇ ਮਾਪੇ ਹਜਾਰ ਸਨ।ਇਸ ਦੌਰਾਨ ਵਿਦਿੱਅਕ, ਖੇਡਾਂ, ਸਾਹਿਤਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਥਾਨਕ ਸਕੂਲ ਵਿੱਚ ਸੇਵਾ ਨਿਭਾਉਣ ਉਪਰੰਤ ਇਥੋਂ ਬਦਲੀ ਕਰਵਾ ਕੇ ਗਏ ਅਧਿਆਪਕਾਂ ਨੂੰ ਵੀ ਸਕੂਲ ਮੁਖੀ ਦੀ ਅਗਵਾਈ ਵਿੱਚ ਸਕੂਲ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਾਕੇਸ਼ ਕੁਮਾਰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸੰਗਰੂਰ ਨੂੰ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਸਕੂਲ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਵਾਲੇ ਦਾਨੀ ਸੱਜਣਾਂ ਅਤੇ ਪਿੰਡ ਦੇ ਜੰਮਪਲ ਸ: ਰਾਜਪਾਲ ਸਿੰਘ ਧਾਲੀਵਾਲ ਸਾਬਕਾ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਤੇ ਪਿੰਕੀ ਧਾਲੀਵਾਲ ਨਿਰਮਾਤਾ ਅਮਰ ਆਡੀਓ, ਸ: ਬਲਜਿੰਦਰ ਸਿੰਘ ਐਨ. ਆਰ. ਆਈ., ਸ੍ਰੀਮਤੀ ਚਰਨਦੀਪ ਸੋਨੀਆ ਲੈਕਚਰਾਰ ਬਾਇਓਲੋਜੀ, ਸ: ਪ੍ਰਮਜੀਤ ਸਿੰਘ ਬੈਂਕ ਮੈਨੇਜਰ ਆਦਿ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹਰ ਸਾਲ ਦੀ ਤਰ੍ਹਾਂ ਸਕੂਲ ਦੇ ਸਮੂਹ ਸਟਾਫ਼ ਵੱਲੋਂ ਛੇਵੀਂ ਤੋਂ ਨੌਵੀਂ ਤੱਕ ਦੀਆਂ ਲਗਭਗ 110 ਵਿਦਿਆਰਥਣਾਂ ਨੂੰ ਵਰਦੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media