Saturday, August 15, 2026

ਜੀ.ਐਨ.ਡੀ.ਯੂ ਕਾਲਜ ਪੱਟੀ ਦਾ ਕੰਪਿਊਟਰ ਸਾਇੰਸ ਦਾ ਨਤੀਜਾ ਰਿਹਾ ਸ਼ਾਨਦਾਰ

PPN0103201631ਪੱਟੀ, 1 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) ਜੀਐਨਡੀਯੂ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਜੀਐਨਡੀਯੂ ਕਾਲਜ ਪੱਟੀ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਮਾਨ ਵਧਾਇਆ ਹੈ। ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਬੀਸੀਏ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਪਰਦੀਪ ਕੌਰ ਨੇ 68 ਫੀਸਦੀ ਅਤੇ ਸੁਮਨਦੀਪ ਕੌਰ ‘ਤੇ ਰੀਤੂ ਬਾਲਾ ਨੇ 67 ਫੀਸਦੀ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਡੀਸੀਏ ਪਹਿਲੇ ਸਮੈਸਟਰ ਦੇ ਵਿਦਿਆਰਥੀ ਨਵਦੀਪ ਸਿੰਘ ਨੇ 72 ਫੀਸਦੀ ਅੰਕੇ ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ ‘ਤੇ ਪੁਜੀਸ਼ਨ ਹਾਸਿਲ ਕੀਤੀ ਹੈ ਅਤੇ ਗੁਰਪ੍ਰਤਾਪ ਸਿੰਘ ਨੇ 68 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਮਰਵਾਹਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਗਗਨਦੀਪ ਸਿੰਘ, ਹੇਮਰਾਜ, ਮਨਜਿੰਦਰ ਕੌਰ, ਰਾਜਬੀਰ ਕੌਰ, ਕੁਲਬੀਰ ਕੌਰ, ਅਨੂਪਮ ਸੂਦ, ਮਨਮੀਤ ਕੌਰ, ਸਵਿਤਾ ਕੁਮਾਰੀ, ਜਸਦੇਵ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਿਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply