ਬਠਿੰਡਾ, 2 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗਿਦੜਬਾਹਾ ਬਾਈਪਾਸ ‘ਤੇ ਇਕ ਅਵਾਰਾ ਢੱਠੇ ਦੀ ਟੱਕਰ ਨਾਲ ਦੋ ਮੋਟਰਸਾਈਕਲ ਸਵਾਰ ਮਦਨ ਗੋਪਾਲ ਪੁੱਤਰ ਬਾਬੂ ਰਾਮ ਵਾਸੀ ਬੱਲੂਆਣਾ ਅਤੇ ਗੁਰਚਰਨ ਸਿੰਘ ਪੁੱਤਰ ਦੇਵ ਸਿੰਘ ਵਾਸੀ ਗਿਦੜਬਾਹਾ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾ ਜ਼ਖ਼ਮੀਆਂ ਨੂੰ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਂਵਿੰਗ ਬ੍ਰਿਗੇਡ ਵਲੋਂ ਚੁੱਕ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਮਦਨ ਗੋਪਾਲ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਮੌਤ ਦੇ ਮੂੰਹ ਵਿਚ ਚਲਿਆ ਗਿਆ। ਜਦਕਿ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਕ ਹੋਰ ਘਟਨਾ ਵਿਚ ਮੁਲਤਾਨੀਆ ਰੋਡ ਗਲੀ ਨੰਬਰ 19 ਦੇ ਕੋਲ ਮੋਟਰਸਾਈਕਲ ਸਵਾਰ ਰਾਮ ਅਵਤਾਰ ਪੁੱਤਰ ਜਮੁਨਾ ਪ੍ਰਸਾਦਿ ਕਿਸੇ ਅਣਜਾਣ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋ ਗਿਆ। ਸ਼ਹਿਰ ਦੀ ਮਾਲ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਸੜਕ ਡਿਵਾਈਡਰ ਨਾਲ ਟੱਕਰਾ ਕੇ ਜ਼ਖ਼ਮੀ ਹੋ ਗਏ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media