Tuesday, March 24, 2026

ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਲੋਕਾਂ ਨੂੰ ਵੰਡੀਆਂ ਗਈਆਂ ਪੈਨਸਨਾਂ

PPN0203201603

ਸੰਦੌੜ, 2 ਮਾਰਚ (ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਪੈਨਸਨਾਂ ਧਾਰਕਾਂ ਨੂੰ ਇਸ ਮਹੀਨੇ ਤੋਂ ਦੁੱਗਣੀ ਪੈਨਸਨ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਨਜਦੀਕੀ ਪਿੰਦ ਚੱਕ ਸੇਖੂਪੁਰ ਕਲਾਂ ਵਿਖੇ ਲਾਭਪਾਤਰੀਆਂ ਨੂੰ ਪੰਚਾਇਤ ਨੇ ਪੈਨਸਨਾਂ ਵੰਡੀਆਂ।ਇਸ ਮੌਕੇ ਅਕਾਲੀ ਦਲ ਦੇ ਬੀ.ਸੀ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਡਾ. ਸੁਰਾਜ ਮੁਹੰਮਦ ਚੱਕ, ਸਰਪੰਚ ਧਰਮਿੰਦਰ ਸਿੰਘ, ਯੂਥ ਅਕਾਲੀ ਦਲ ਦੇ ਕੌਮੀ ਆਗੂ ਰਾਜਪਾਲ ਸਿੰਘ ਰਾਜੂ ਅਤੇ ਬਲਾਕ ਸੰਮਤੀ ਮਾਲੇਰਕੋਟਲਾ-2 ਦੇ ਚੇਅਰਮੈਨ ਜਗਦੀਸ ਸਿੰਘ ਚੱਕ ਨੇ ਪੈਨਸਨਾਂ ਵੰਡੀਆਂ।ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਬੀ.ਸੀ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਡਾ. ਸੁਰਾਜ ਮੁਹੰਮਦ ਚੱਕ ਅਤੇ ਸਰਪੰਚ ਧਰਮਿੰਦਰ ਸਿੰਘ ਚੱਕ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਜੋ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਕੁੱਝ ਸਮੇਂ ਦੌਰਾਨ ਅਕਾਲੀ ਦਲ ਨੇ ਰਿਕਾਰਤੋੜ ਵਿਕਾਸ ਦੀਆਂ ਹਨੇਰੀਆਂ ਲਿਆ ਦਿੱਤੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਹਲਕਾ ਮਾਲੇਰਕੋਟਲਾ ਅੰਦਰ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ ਅਤੇ ਪੰਜਾਬ ਵਕਫ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜਹਾਰ ਆਲਮ ਦੀ ਅਗਵਾਈ ਹੇਠ ਪਿੰਡਾਂ ਅਤੇ ਸਹਿਰ ਦਾ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵਿਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਤੋਂ ਇਸ ਵਾਰ ਬੀਬੀ ਫਰਜਾਨਾ ਆਲਮ ਰਿਕਾਰਤੋੜ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕਰਨਗੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply