Wednesday, July 3, 2024

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨ ਪਾਸਪੋਰਟ 15 ਮਾਰਚ ਤੱਕ ਜਮ੍ਹਾਂ ਕਰਵਾਉਣ- ਬੇਦੀ

ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿ’ਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂ ਜੂਨ 2016 ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਜਾਣਾ ਚਾਹੁੰਦੇ ਹਨ ਉਹ ਆਪਣੁੇਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਵਿਚੋਂ ਕਿਸੇ ਇਕ ਦੀ ਫੋਟੋ ਕਾਪੀ ਸਮੇਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 15 ਮਾਰਚ 2016 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਵਾਸਤੇ ਉਨ੍ਹਾਂ ਦੇ ਪਾਸਪੋਰਟ ਲਿਸਟ ਵਿੱਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਯਾਤਰਾ ਵਿਭਾਗ ਸ਼ੋ੍ਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58, 59 ਅਤੇ ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply