Tuesday, July 7, 2026

22 ਵਾਂ ਪਿੰਡ ਭੋਏਵਾਲ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਯਾਦਗਾਰੀ ਟੂਰਨਮੈਂਟ ਸ਼ੁਰੂ

PPN0303201608

ਚੌਂਕ ਮਹਿਤਾ, 3 ਮਾਰਚ (ਜੋਗਿੰਦਰ ਸਿੰਘ ਮਾਣਾ) – ਪਿੰਡ ਭੋਏਵਾਲ ਵਿਖੇ ਯੰਗ ਫਾਰਮਜ ਕਲੱਬ ਭੋਏਵਾਲ ਵੱਲੋਂ ਪ੍ਰਧਾਨ ਸਰਬਜੀਤ ਸਿੰਘ ਛੱਬਾ ਦੀ ਅਗਵਾਈ ਵਿੱਚ ਸਮੂਹ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 22 ਵਾਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਯਾਦਗਿਰੀ ਫੁੱਟਬਾਲ ਟੂਰਨਾਮੈਂਟ ਪਿੰਡ ਭੋਏਵਾਲ ਦੇ ਖੇਡ ਮੈਦਾਨ ਵਿੱਚ ਪੂਰੀ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ।ਇਸ ਟੂਰਨਾਮੈਂਟ ਦਾ ਉਦਘਾਟਨ ਸਰਕਲ ਇੰਚਾਰਜ ਸ੍ਰ. ਬਲਵਿੰਦਰ ਸਿੰਘ ਬੱਲੋਵਾਲੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਸ੍ਰ. ਤੇਜਿੰਦਰਪਾਲ ਸਿੰਘ ਲਾਡੀ ਮੈਂਬਰ ਜਿਲਾਂ ਯੋਜਨਾਂ ਬੋਰਡ, ਸਾਬਕਾ ਸਰਪੰਚ ਸੁਖਵੰਤ ਸਿੰਘ, ਹਰਪ੍ਰੀਤ ਸਿੰਘ ਹੈਪੀ ਪੰਜਾਬ ਪੁਲਸ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰਨਾਮੈਂਟ 2 ਮਾਰਚ ਤੋ ਲੈ ਕੇ 6 ਤਰੀਕ ਖੇਡਿਆ ਜਾਵੇਗਾ ਜਿਸ ਵਿੱਚ ਵੱਖ ਵੱਖ ਪਿੰਡਾਂ ਦੀਆਂ ਟੀਮਾਂ ਹਿੱਸਾ ਲੈਣ ਗਿਆ।ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਚੂੰਗ, ਅਮਰੀਕ ਸਿੰਘ, ਮਹਿੰਦਰ ਸਿੰਘ,ਦਿਲਬਾਗ ਸਿੰਘ, ਲਖਵਿੰਦਰ ਸਿੰਘ, ਤਰਸੇਮ ਮਸੀਹ (ਸਾਰੇ ਪੰਚਾਇਤ ਮੈਂਬਰ) ਡਾ. ਲਖਬੀਰ ਸਿੰਘ ਤੇ ਹਜ਼ਾਰਾਂ ਦੀ ਤਦਾਦ ਵਿੱਚ ਦਰਸ਼ਕ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply