ਬਠਿੰਡਾ ,4 ਮਈ (ਜਸਵਿੰਦਰ ਸਿੰਘ ਜੱਸੀ- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਨਾਨਕ ਨਾਮ ਲੇਵਾ ਸੰਗਤਾਂ ਸਮੂਹ ਅਜੀਤ ਰੋਡ, ਗਲੀ ਨੰਬਰ ੩ ਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਖੁੱਲੇ ਪੰਡਾਲ ‘ਚ ਕੀਤਾ ਗਿਆ। ਕੀਰਤਨ ਕਰਨ ਦੀ ਸੇਵਾ ਕਿਸ਼ਨ ਸਿੰਘ, ਗੁਰਦਰਸ਼ਨ ਸਿੰਘ ਵਲੋਂ ਕੀਤੀ ਗਈ। ਸਮੂਹ ਮੁਹੱਲਾ ਨਿਵਾਸੀਆਂ ਵਲੋਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਉਪਰੰਤ ਮੁਹੱਲਾ ਨਿਵਾਸੀਆਂ ਦਾ ਸੁਸਾਇਟੀ ਮੈਂਬਰਾਂ ਗੁਰਿੰਦਰਜੀਤ ਸਿੰਘ ਸਾਹਨੀ, ਕੇਵਲ ਸਿੰਘ, ਡਾ: ਬਲਦੇਵ ਸਿੰਘ, ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ ਅਤੇ ਸੰਤੋਖ ਸਿੰਘ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …