ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ, ਫੋਰ ਵਹੀਲਰ, ਟਰੈਕਟਰ-ਟਰਾਲੀ ਅਤੇ ਹੋਰ ਭਾਰੀ ਵਾਹਨ), ਜਿਨ੍ਹਾਂ ਦੀ ਰਜਿਸਟ੍ਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਦੇ ਦਾਖ਼ਲੇ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੈਨਾ, ਨੀਮ ਫ਼ੌਜੀ ਬਲ ਅਤੇ ਪੁਲਿਸ ਵਾਹਨਾਂ ‘ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 3 ਮਈ 2016 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਵਿਚ ਚੱਲ ਰਹੇ ਕਮਰਸ਼ੀਅਲ ਵਾਹਨ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਸ਼ਹਿਰ ਵਿਚ ਆਵਾਜ਼ ਅਤੇ ਵਾਤਾਵਰਨ ਪ੍ਰਦੂਸ਼ਣ ਦਾ ਮੁੱਖ ਕਾਰਨ ਬਣੇ ਹੋਏ ਹਨ।
Check Also
ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …