ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਹੁਕਮ 6 ਮਈ 2016 ਤੱਕ ਲਾਗੂ ਰਹਿਣਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media