Friday, July 5, 2024

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਹੁਕਮ 6 ਮਈ 2016 ਤੱਕ ਲਾਗੂ ਰਹੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply