ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਮਿੱਟੀ ਦੀ ਖੁਦਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਜ਼ਮੀਨਾਂ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਂਦੇ ਹਨ, ਇਸ ਤੋਂ ਇਲਾਵਾ ਨਹਿਰਾਂ ਵਿਚੋਂ ਵੀ ਨਾਜਾਇਜ਼ ਮਿੱਟੀ ਦੀ ਖੁਦਾਈ ਕਰਦੇ ਹਨ, ਜਿਸ ਦੇ ਨਾਲ ਸਿੱਟੇ ਵਜੋਂ ਬਰਮ ਕੱਟੇ ਹੋਣ ਕਰਕੇ ਇਕੋ ਸਮੇਂ ਦੋ ਗੱਡੀਆਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਕਈ ਵਾਰ ਜਾਂਦੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਦੁਰਘਟਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਮਨੁੱਖੀ ਜਾਨਾਂ ਨੂੰ ਖਤਰੇ ਤੋਂ ਬਚਾਉਣ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਮਿਲਾਉਣ ਅਤੇ ਨਹਿਰਾਂ ਵਿਚ ਨਾਜਾਇਜ਼ ਮਿੱਟੀ ਦੀ ਖੁਦਾਈ ਕਰਨ ਤੋਂ ਰੋਕਿਆ ਜਾਵੇ। ਇਹ ਹੁਕਮ 6 ਮਈ 2016 ਤੱਕ ਲਾਗੂ ਰਹਿਗਾ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media