Tuesday, July 21, 2026

ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।ਇਹ ਹੁਕਮ 6 ਮਈ 2016 ਤੱਕ ਲਾਗੂ ਰਹਿਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply