ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਅਮਰਜੀਤ ਸਿੰਘ ਭਾਟੀਆ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਲੁਧਿਆਣਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਅਮਰਜੀਤ ਸਿੰਘ ਭਾਟੀਆ ਨੇ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਜੋਂ ਪੰਥ ਤੇ ਸਮਾਜ ਪ੍ਰਤੀ ਆਪਣੀਆ ਵੱਡਮੁੱਲੀਆ ਸੇਵਾਵਾਂ ਨਿਭਾਈਆ।ਉਨ੍ਹਾਂ ਕਿਹਾ ਕਿ ਸ. ਅਮਰਜੀਤ ਸਿੰਘ ਭਾਟੀਆ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਸ. ਅਮਰਜੀਤ ਸਿੰਘ ਭਾਟੀਆ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media