Monday, July 8, 2024

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੁਵਿਧਾ ਕੇਂਦਰ ਵਿੱਚ ਮੁਫ਼ਤ ਡਾਕਟਰੀ ਜਾਂਚ ਕੈਂਪ

PPN0803201605ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਸੁਵਿਧਾ ਕੇਂਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਏ ਗਏ ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੁਵਿਧਾ ਕੇਂਦਰ ਵਿਖੇ ਜਿਥੇ ਔਰਤਾਂ ਲਈ ਦੋ ਵਿਸ਼ੇਸ਼ ਕਾਊਂਟਰ ਖੋਲ੍ਹੇ ਗਏ ਉਥੇ ਔਰਤਾਂ ਲਈ ਇਕ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਵੀ ਲਗਾਇਆ ਗਿਆ ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂੁ ਨੇ ਕੀਤਾ। ਸੁਵਿਧਾ ਕੈਂਪ ਵਿਚ ਆਪਣੇ ਕੰਮਕਾਜ਼ ਲਈ ਆਈਆਂ ਔਰਤਾਂ ਨੇ ਮਾਹਿਰ ਡਾਕਟਰਾਂ ਵੱਲੋਂ ਲਗਾਏ ਇਸ ਕੈਂਪ ਦਾ ਭਰਪੂਰ ਲਾਭ ਉਠਾਇਆ।
ਇਸ ਮੌਕੇ ਸ. ਸੰਧੂ ਨੇ ਔਰਤਾਂ ਨੂੰ ਫੁੱਲ ਭੇਟ ਕੀਤੇ ਅਤੇ ਮਹਿਲਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁਲਕ ਦੀ ਤਰੱਕੀ ਲਈ ਅੱਜ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਦੇਣ ਦੀ ਬੇਹੱਦ ਲੋੜ ਹੈ। ਇਸੇ ਮਕਸਦ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply