Monday, July 8, 2024

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 10 ਤੋਂ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੰਮ੍ਰਿਤਸਰ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 10 ਅਤੇ 11 ਮਾਰਚ (ਵੀਰਵਾਰ ਅਤੇ ਸ਼ੁੱਕਰਵਾਰ) ਨੂੰ ਖੇਡ ਸਟੇਡੀਅਮ ਮਾਨਾਵਾਲਾ ਕਲਾਂ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਪੱਧਰ ‘ਤੇ ਜੇਤੂ ਰਹੇ ਸੈਂਕੜੇ ਖਿਡਾਰੀ ਭਾਗ ਲੈਣਗੇ।  ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲਿਆਂ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ੍ਰੀ ਸੁਰਿੰਦਰਪਾਲ ਆਂਗਰਾ ਕਰਨਗੇ, ਜਿਸ ਉਪਰੰਤ ਕਬੱਡੀ, ਵਾਲੀਬਾਲ, ਰੱਸਾ-ਕਸ਼ੀ, ਗੋਲਾ ਸੁੱਟਣ ਅਤੇ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਦੀ ਵੰਡ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖੇਡ ਅਫ਼ਸਰ ਅਤੇ ਸਮੂਹ ਬੀ. ਡੀ. ਪੀ. ਓਜ਼ ਨਾਲ ਮਿਲ ਕੇ ਇਨ੍ਹਾਂ ਮੁਕਾਬਲਿਆਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸਰਪੰਚਾਂ/ਪੰਚਾਂ ਅਤੇ ਹੋਰ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਲਈ ਵੱਧ ਤੋਂ ਵੱਧ ਦਰਸ਼ਕਾਂ ਨੂੰ ਲੈ ਕੇ ਆਉਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply