Monday, November 23, 2026

389 ਰਿਹਾਇਸ਼ੀ ਪਲਾਟਾਂ ਦਾ ਪੁਡਾ ਨੇ ਕੱਢਿਆ ਡਰਾਅ

PPN0903201608

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁਡਾ) ਅੰਮ੍ਰਿਤਸਰ ਵੱਲੋਂ ਅਜਨਾਲਾ ਰੋਡ ਸਥਿਤ ਸ੍ਰੀ ਗੁਰੂ ਰਾਮ ਦਾਸ ਅਰਬਨ ਅਸਟੇਟ ਦੇ 389 ਖਾਲੀ ਰਿਹਾਇਸ਼ੀ ਪਲਾਟਾਂ ਦਾ ਅੱਜ ਗੁਰੂ ਨਾਨਕ ਆਡੀਟੋਰੀਅਮ ਵਿਖੇ ਡਰਾਅ ਕੱਢਿਆ ਗਿਆ।ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ ਦੀ ਅਗਵਾਈ ਵਿਚ ਕੱਢੇ ਗਏ ਇਸ ਡਰਾਅ ਮੌਕੇ ਅਸਟੇਟ ਅਫ਼ਸਰ ਪੁਡਾ ਸ੍ਰੀ ਰਾਕੇਸ਼ ਪੋਪਲੀ, ਸਹਾਇਕ ਅਸਟੇਟ ਅਫਸਰ ਸ੍ਰੀ ਧਰਮ ਪਾਲ ਅਤੇ ਸਹਾਇਕ ਟਾਊਨ ਪਲਾਨਰ ਮੈਡਮ ਰਿਤਿਕਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਵੱਖ-ਵੱਖ ਪਲਾਟਾਂ ਲਈ ਵੱਖ-ਵੱਖ ਕੈਟਾਗਰੀਆਂ ਦੀਆਂ 500 ਤੋਂ ਵੱਧ ਅਰਜ਼ੀਆਂ ਆਈਆਂ ਸਨ।ਪੂਰੇ ਪਾਰਦਰਸ਼ੀ ਢੰਗ ਨਾਲ ਕੱਢੇ ਗਏ ਇਸ ਡਰਾਅ ਦੌਰਾਨ ਵੀਡੀਓਗ੍ਰਾਫੀ ਵੀ ਕੀਤੀ ਗਈ ਅਤੇ ਅਰਜ਼ੀ ਨੰਬਰ ਅਤੇ ਪਲਾਟ ਨੰਬਰ ਦੇ ਵੱਖ-ਵੱਖ ਡਰਾਅ ਕੱਢੇ ਗਏ।ਉਨ੍ਹਾਂ ਦੱਸਿਆ ਕਿ ਕੱਢੇ ਗਏ ਡਰਾਅ ਵਿਚ 200, 256, 300, 400 ਅਤੇ 500 ਵਰਗ ਗਜ਼ ਦੇ ਪਲਾਟ ਸ਼ਾਮਿਲ ਹਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply