
ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਕਾਨੂੰਨ ਵਿਭਾਗ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦੇ ਹੋਏ ਵਿਭਾਗ ਵਿਖੇ ਇਕ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੋਸ਼ਿਆਲੋਜੀ ਵਿਭਾਗ ਦੇ ਮੁਖੀ, ਪ੍ਰੋ. ਗੁਰਪ੍ਰੀਤ ਬੱਲ ਨੇ ਕੀਤੀ। ਡਿਸਟ੍ਰਿਕਟ ਲੀਗਲ ਸਰਵਿਸਜ਼ ਅਥਾਰਟੀ ਦੇ ਸੈਕਰੇਟਰੀ ਮਿਸ ਗਿਰੀਸ਼ ਬਾਂਸਲ ਨੇ ਮੁੱਖ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ, ਪ੍ਰੋ. ਵਿਨੈ ਕਪੂਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸ੍ਰੀ ਮਹਿਤ ਸੈਣੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟੰਗ ਕੰਪੀਟੀਸ਼ਨ ਦਾ ਆਯੋਜਨ ਕੀਤਾ ਗਿਆ।ਮਿਸ ਗਿਰੀਸ਼ ਬਾਂਸਲ ਨੇ ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਅਤੇ ਸਿਖਿਆ ਦੇ ਤੌਰ ‘ਤੇ ਸੰਪੰਨ ਹੋਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਣਕਾਰੀ ਹੋਣੀ ਚਾਹੀਦੀ ਹੈ। ਪ੍ਰੋ. ਬੱਲ ਨੇ ਔਰਤਾਂ ਨੂੰ ਆਪਣੇ ਹੱਕਾਂ ਦੀ ਪੂਰਤੀ ਲਈ ਅਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ।
Punjab Post Daily Online Newspaper & Print Media