
ਜੰਡਿਆਲਾ ਗੁਰੂ, 9 ਮਾਰਚ (ਹਰਿੰਦਰ ਪਾਲ ਸਿੰਘ) ਸਥਾਨਕ ਗਰੇਸ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਵਲੋਂ ਸੁਣਾਇਆ ਗਿਆ।ਪੜ੍ਹਾਈ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤੇ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਗਈ।ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ. ਰੰਧਾਵਾ ਨੇ ਆਏ ਹੋਏ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਨਵੇਂ ਸੈਸ਼ਨ ਦੇ ਪ੍ਰਬੰਧਾਂ ਤੋ ਜਾਣੂ ਕਰਵਾਇਆ।ਉਹਨਾਂ ਨੇ ਕਿਹਾ ਕਿ ਸਕੂਲ ਦੇ ਅਧਿਆਪਿਕਾਂ ਦੀ ਸਖਤ ਮਿਹਨਤ ਸਦਕਾ ਹੀ ਸਕੂਲ ਦੇ ਬੱਚਿਆਂ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਧੀਆਂ ਆਇਆ ਹੈ ਅਤੇ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਬੱਚਿਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ।ਇਸ ਮੌਕੇ ਵੱਡੀ ਗਿਣਤੀ ‘ਚ ਬੱਚਿਆਂ ਦੇ ਮਾਪਿਆ ਦੇ ਨਾਲ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media