Saturday, March 28, 2026

ਭਗਤ ਧੰਨਾ ਜੀ ਦੇ 600ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਅੱਜ ਤੋਂ

PPN1003201607ਸੰਦੌੜ, 10 ਮਾਰਚ (ਹਰਮਿੰਦਰ ਭੱਟ ਸਿੰਘ)- ਸ੍ਰੋਮਣੀ ਭਗਤ ਧੰਨਾ ਜੀ ਦੇ 600ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਰਾਜਸਥਾਨ ਦੇ ਪਿੰਡ ਧੂੰਆਂ ਕਲਾਂ ਜਿਲਾ ਟਾਂਕ ਵਿਖੇ ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ 11 ਤੋਂ 13 ਮਾਰਚ ਤੱਕ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਭਗਤ ਧੰਨਾ ਜੀ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ ਅਤੇ ਭਾਈ ਮੁਕੰਦ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਿਸਵ ਪੱਧਰੀ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਅਤੇ ਸਾਧੂ ਮਹਾਂਪੁਰਸ ਭਗਤ ਧੰਨਾ ਜੀ ਦੇ ਜੀਵਨ ਤੇ ਚਾਨਣਾ ਪਾਉਣਗੇ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਦੇਸ ਵਿਦੇਸ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਣੀਆਂ ਸੁਰੂ ਹੋ ਗਈਆਂ ਹਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply