ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰ ਸ੍ਰੀ ਰਜਿੰਦਰ ਪ੍ਰਦੇਸੀ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 12 ਮਾਰਚ ਸ਼ਨੀਵਾਰ ਦੁਪਹਿਰ 1:00 ਵਜੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਸ਼ਾਇਰ ਰਜਿੰਦਰ ਪ੍ਰਦੇਸੀ ਆਪਣੀ ਸ਼ਾਇਰੀ ਅਤੇ ਸਾਹਿਤਕ ਸਫਰ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ। ਨਾਮਵਰ ਲੇਖਕ ਅਤੇ ਜਥੇਬੰਦਕ ਆਗੂ ਸ੍ਰੀ ਮੱਖਣ ਕੋਹਾੜ ਇਸ ਸਮੇਂ ਵਿਸ਼ੇਸ਼ ਮਹਿਮਾਨ ਹੋਣਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media