ਨਵੀਂ ਦਿੱਲੀ, 10 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਤੋਂ ਪ੍ਰਵਾਨਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਵਰ੍ਹੇ (ਸੰਮਤ-748) ਦੇ ਆਗਮਨ ਦੀ ਖੁਸ਼ੀ ਵਿੱਚ ਐਤਵਾਰ, 13 ਮਾਰਚ ਸ਼ਾਮ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਮੌਕੇ ਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ, ਭਾਈ ਕੁਲਦੀਪ ਸਿੰਘ (ਨੌਸ਼ਹਿਰਾ), ਭਾਈ ਰਵਨੀਤ ਸਿੰਘ (ਦਿੱਲੀ), ਭਾਈ ਚਮਨਜੀਤ ਸਿੰਘ (ਦਿੱਲੀ) ਅਤੇ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ (ਹਜ਼ੂਰੀ ਰਾਗੀ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਫਤਹ ਟੀਵੀ ਚੈਨਲ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media