ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਇਕ ਕਾਰ ਬੂਟ ਸੇਲ ਦੌਰਾਨ ਗੋਰੇ ਵਿਕਰੇਤਾ ਅਤੇ ਵੁਲਵਰਹੈਂਪਟਨ ਦੀ ਚੈਰਿਟੀ ਦੁਕਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਜ਼ਾਰਾਂ ਵਿੱਚ ਸ਼ਰੇਆਮ ਵੇਚਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹ ਕੋਈ ਹੱਕ ਨਹੀਂ ਹੈ ਕਿ ਉਹ ਵਪਾਰਕ ਤੌਰ ਤੇ ਆਪਣੇ ਨਿੱਜੀ ਹਿੱਤਾਂ ਖਾਤਰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਰਤੋਂ ਕਰੇ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵਿਕਰੀ ਦਾ ਸਾਧਨ ਬਣਾਉਣਾ ਕਿਸੇ ਵੀ ਕੀਮਤ ‘ਤੇ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਜੋਂ ਗੁਰਦੁਆਰਾ ਸਾਹਿਬ ਸਥਾਪਿਤ ਕੀਤੇ ਗਏ ਹਨ ਜਿਥੇ ਪੂਰਨ ਮਰਿਯਾਦਾ ਦਾ ਖਿਆਲ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿੱਚ ਵੀ ਇਸ ਗੱਲ ਵੱਲ ਖਾਸ ਤਵਜੋਂ ਦਿੱਤੀ ਜਾਂਦੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਨਮਾਨ ਵਿੱਚ ਕੋਈ ਕੋਤਾਹੀ ਨਾ ਹੋਵੇ। ਇਕ ਹੋਰ ਘਟਨਾ ਵਿੱਚ ਨੌਰਥ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ (ਪੱਤਰੇ) ਖਿਲਾਰਨ ਤੇ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਹ ਘੋਰ ਪਾਪ ਕਮਾਇਆ ਗਿਆ ਹੈ ਜੋ ਕਦਾਚਿਤ ਬਖਸ਼ਣ ਯੋਗ ਨਹੀਂ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਦੇ ਸਾਂਝੇ ਗੁਰੂ ਹਨ ਇਸ ਵਿੱਚ ਗੁਰੂ ਸਾਹਿਬ ਤੋਂ ਇਲਾਵਾ ਸਾਰੇ ਧਰਮਾਂ ਦੇ ਭਗਤਾਂ ਅਤੇ ਭੱਟਾਂ ਦੀ ਬਾਣੀ ਦਰਜ ਹੈ ਤੇ ਹਰ ਮਨੁੱਖ ਇਸ ਅੱਗੇ ਆਪਣਾ ਸੀਸ ਝੁਕਾਉਂਦਾ ਹੈ।ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ਼ ਨੂੰ ਖਰਾਬ ਕਰਨ ਦੇ ਮਕਸਦ ਨਾਲ ਇਹ ਘਿਨੌਣੀ ਕਰਤੂਤ ਕੀਤੀ ਗਈ ਹੈ।ਉਨ੍ਹਾਂ ਇੰਗਲੈਂਡ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਉਪਰਾਲੇ ਕਰਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media