ਭਿੱਖੀਵਿੰਡ, 11 ਮਾਰਚ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਅੱਡਾ ਭਿੱਖੀਵਿੰਡ ਵਿਖੇ ਨਾਇਬ ਤਹਿਸੀਲਦਾਰ ਜਸਬੀਰ ਸਿੰਘ ਨੂੰ ਨੰਬਰਦਾਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸz: ਸੂਰਤ ਸਿੰਘ ਡਲੀਰੀ ਅਤੇ ਸਮੁੱਚੀ ਨੰਬਰਦਾਰ ਯੂਨੀਅਨ ਵੱਲੋਂ ਅਹੁੱਦਾ ਸੰਭਾਲਣ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਅਹੁੱਦੇ ‘ਤੇ ਬਿਰਾਜਮਾਨ ਤਹਿਸੀਲਦਾਰ ਜਸਬੀਰ ਸਿੰਘ ਵੱਲੋਂ ਨੰਬਰਦਾਰ ਯੂਨੀਅਨ ਵੱਲੋਂ ਦਿੱਤਾ ਹੋਇਆ ਸਿਰੋਪਾਓ ਪ੍ਰਵਾਨ ਕਰਦਿਆਂ ਯੂਨੀਅਨ ਦਾ ਧੰਨਵਾਦ ਕੀਤਾ ਗਿਆ । ਇਸ ਸਮੇਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੂਰਤ ਸਿੰਘ ਡਲੀਰੀ ਨੇ ਨਾਇਬ ਤਹਿਸੀਲਦਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਨੰਬਰਦਾਰ ਮਾਲ ਮਹਿਕਮੇ ਦੀ ਰੀੜ ਦੀ ਹੱਡੀ ਹੁੰਦੇ ਹਨ ।ਇਸ ਲਈ ਆਸ ਹੈ ਕਿ ਜਸਬੀਰ ਸਿੰਘ ਇਲਾਕੇ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰ ਕੇ ਕਿਸਾਨਾਂ ਨਾਲ ਵਧੀਆ ਤਾਲਮੇਲ ਬਨਾਉਣਗੇ। ਇਸ ਸਮੇਂ ਦਿਲਬਾਗ ਸਿੰਘ ਭਿੱਖੀਵਿੰਡ, ਜਗਜੀਤ ਸਿੰਘ ਡਲੀਰੀ, ਅੰਗ੍ਰੇਜ ਸਿੰਘ ਮੱਖੀ, ਬਗੀਚਾ ਸਿੰਘ ਬਾਸਰਕੇ, ਅਮਰੀਕ ਸਿੰਘ ਭਿੱਖੀਵਿੰਡ, ਗੁਰਪਾਲ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਸਤਵਿੰਦਰ ਸਿੰਘ, ਬਲਜਿੰਦਰ ਸਿੰਘ, ਨਿੰਦਰ ਸਿੰਘ, ਕਰਤਾਰ ਸਿੰਘ, ਗੁਰਦੇਵ ਸਿੰਘ ਖਾਲੜਾ ਆਦਿ ਉਨ੍ਹਾਂ ਦੇ ਨਾਲ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media