ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਮਹਾਂਸ਼ਿਵਰਾਤਰੀ ਦਾ ਤਿਉਹਾਰ ਦੇਸ਼ ਵਿਆਪੀ ਮਨਾਏ ਜਾਣ ਦੇ ਸਿਲਸਿਲੇ ਦੇ ਚਲਦਿਆਂ ਚੌਕ ਲਛਮਣਸਰ ਵਿਖੇ ਹੋਏ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦੋਰਾਨ ਉਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਅਤੇ ਐਂਟੀਡਰੱਗਜ਼ ਆਰਗੇਨਾਈਜੇਸ਼ਨ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਲ ਨੂੰ ਪ੍ਰਬੰਧਕਾਂ ਵਲੋਂ ਉਚੇਚੇ ਤੋਰ ਤੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਕੰਵਰਬੀਰ ਸਿੰਘ ਮੰਜ਼ਲ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਮੱਦੇਨਜ਼ਰ ਸਾਨੂੰ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਹਰ ਧਰਮ ਨਾਲ ਸਬੰਧਤ ਧਰਮ ਗੁਰੂਆਂ ਦੇ ਦਿਨ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਤੇ ਆਪਣੀ ਦਸਾਂ ਨਹੂੰਆਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢਣਾ ਚਾਹੀਦਾ ਹੈ। ਇਸ ਮੋਕੇ ਅਸ਼ੀਸ਼ ਮੈਦਾਨ, ਵਿਪਨ ਗੁਪਤਾ, ਆਸ਼ੂ ਗਰਗ, ਤਜਿੰਦਰ ਸਿੰਘ, ਚੰਨਪ੍ਰੀਤ, ਕੰਵਲਜੀਤ, ਗੁਰਿੰਦਰਜੀਤ, ਰਣਜੋਧ ਸਿੰਘ ਆਦਿ ਹਾਜਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media