Wednesday, April 29, 2026

ਸ਼ੋ੍ਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

PPN1303201616

ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ) -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭਾਈ ਹਰਿਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਗਿਆਨੀ ਜਸਵੰਤ ਸਿੰਘ ਗ੍ਰੰਥੀ ਗੁੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।
ਭਗਤ ਧੰਨਾ ਜੀ ਦੇ ਜੀਵਨ ‘ਤੇ ਰੌਸ਼ਨੀ ਪਾਉਂਦਿਆਂ ਗਿਆਨੀ ਜਸਵੰਤ ਸਿੰਘ ਨੇ ਕਿਹਾ ਕਿ ਭਗਤ ਜੀ ਦਾ ਜਨਮ 1416 ਈਸਵੀਂ ਨੂੰ ਰਾਜਸਥਾਨ ਵਿੱਚ ਟਾਂਕ ਦੇ ਇਲਾਕੇ ਪਿੰਡ ਧੂਆਂ ਕਲਾਂ ਵਿਖੇ ਹੋਇਆ।ਉਨ੍ਹਾਂ ਦੱਸਿਆ ਕਿ ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ ਤਿੰਨ ਸ਼ਬਦ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਵਿੱਚੋਂ 2 ਆਸਾ ਰਾਗ ਤੇ 1 ਧਨਾਸਰੀ ਰਾਗ ਵਿੱਚ ਹੈ।ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਬਿਨਾ ਕਿਸੇ ਮੋਹੁਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ।ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣਾ ਇਹ ਭਗਤ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰੂ ਸਾਹਿਬਾਨ ਦੇ ਨਾਲੁਨਾਲ ਭਗਤਾਂ ਦੇ ਦਿਹਾੜੇ ਵੀ ਮਨਾਉਂਦੀ ਹੈ।ਉਨ੍ਹਾਂ ਭਗਤ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼ੁਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਭੁਪਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਨਰਿੰਦਰ ਸਿੰਘ ਤੇ ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ. ਗੁਰਮੀਤ ਸਿੰਘ ਤੇ ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਨਰਿੰਦਰ ਸਿੰਘ ਸੁਪਰਵਾਈਜ਼ਰ, ਮੁ’ਖ ਖਜਾਨਚੀ ਸ. ਮਲਕੀਤ ਸਿੰਘ, ਸ. ਗੁਰਦੇਵ ਸਿੰਘ ਆਰਡਰ ਕਲਰਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply