Sunday, April 26, 2026

1984 ਸਿੱਖ ਕਤਲੇਆਮ ਪੀੜ੍ਹਤ ਪਰਿਵਾਰ ਸੰਘਰਸ਼ ਕਮੇਟੀ ਦੇ ਮੋਹਣ ਸਿੰਘ ਭੱਟੀ ਬਣੇ ਪ੍ਰਧਾਨ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ ਸੱਗੂ)- 1984 ਸਿੱਖ ਕਤਲੇਆਮ ਪੀੜ੍ਹਤ ਪਰਿਵਾਰ ਸੰਘਰਸ਼ ਕਮੇਟੀ (ਰਜ਼ਿ) ਦੇ ਐਗਜੈਕਟਿਵ ਮੈਂਬਰਾਂ ਦੀ ਇਕ ਜਰੂਰੀ ਮੀਟਿੰਗ ਕਮੇਟੀ ਦੇ ਦਫਤਰ ਜਯੋਤੀ ਜੀਨ ਸੁਲਤਾਨਵਿੰਡ ਰੋਡ ਵਿਖੇ ਹੋਈ। ਜਿਸ ਵਿੱਚ ਕਮੇਟੀ ਦੇ ਮੌਜ਼ੂਦਾ ਪ੍ਰਧਾਨ ਕਸ਼ਮੀਰ ਸਿੰਘ ਦੇ ਕੰਮ ਕਾਜ ‘ਤੇ ਰੋਸ ਪ੍ਰਗਟ ਕਰਦਿਆਂ ਹੋਇਆਂ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ, ਜਿਸ ਉਪਰੰਤ ਸ੍ਰ. ਮੋਹਣ ਸਿੰਘ ਸਪੁੱਤਰ ਸ੍ਰ. ਨਰੈਣ ਸਿੰਘ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਆਪਣੀ ਨਿਯੁਕਤੀ ਤੋਂ ਬਾਅਦ ਸ੍ਰ. ਮੋਹਣ ਸਿੰਘ ਨੇ ਐਗਜੈਕਟਿਵ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਮੂਹ ਮੈਬਰਾਂ ਦੇ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਕਮੇਟੀ ਦਾ ਕੰਮ-ਕਾਜ ਕਰਨਗੇ ਅਤੇ ਸਾਰਿਆਂ ਦਾ ਸਤਿਕਾਰ ਕਰਨਗੇ। ਉਨਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀ 1984 ਦੇ ਪੀੜ੍ਹਤਾਂ ਦੇ ਹੱਕ ਦੀ ਲੜ੍ਹਾਈ ਨੂੰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਕੋਲ ਮੰਗਾਂ ਨੂੰ ਜੋਰ-ਸ਼ੋਰ ਨਾਲ ਉਠਾਉਣਗੇ ਅਤੇ ਪੀੜ੍ਹਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਦਾ ਹਰ ਸੰਭਵ ਉਪਰਾਲਾ ਕਰਨਗੇ।ਇਸ ਸਮੇਂ ਚੇਅਰਮੈਨ ਕਸ਼ਮੀਰ ਸਿੰਘ ਸੱਗੂ, ਖਜਾਨਚੀ ਮਹਿੰਦਰ ਸਿੰਘ, ਸਕੱਤਰ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ, ਮੀਤ ਪ੍ਰਧਾਨ ਮਨਜਿੰਦਰ ਸਿੰਘ, ਸਲਾਹਕਾਰ ਹਰਜੀਤ ਕੌਰ, ਹਰਵਿੰਦਰ ਕੌਰ ਅਤੇ ਬਲਵੰਤ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਜੇ.ਐਸ ਸਲੂਜਾ ਅਤੇ ਮੈਂਬਰ ਭਗਵੰਤ ਸਿੰਘ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply