Monday, February 23, 2026

 ਅਕਾਲੀ ਆਗੂ ਗੋਲਡੀ ਦੀ ਦਾਦੀ ਨੂੰ ਮਜੀਠੀਆ ਸਮੇਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆਂ ਭੇਟ

PPN1203201614

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)- ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਦੇ ਦਾਦੀ ਸ੍ਰੀਮਤੀ ਚਰਨ ਕੌਰ ਨਮਿੱਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਉਨਾ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਭਗਤਾਂ ਵਾਲਾ ਦੇ ਸ਼ਹੀਦ ਊਧਮ ਸਿੰਘ ਭਵਨ ਵਿਖੇ ਹੋਇਆ ਜਿਸ ਵਿਚ ਵੱਡੀ ਗਿਣਤੀ ਵਿੱਚ ਮੋਜੂਦ ਰਾਜਸੀ ਤੇ ਸਮਾਜ ਸੇਵੀ ਆਗੂਆਂ ਵਲੋਂ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੋਕੇ ‘ਤੇ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਸੰਸਾਂਰ ਵਿੱਚ ਮਾਂ ਦਾ ਰੁੱਤਬਾ ਸਭ ਤੋਂ ਉਚਾ ਹੈ ਜਿਸ ਦੇ ਅਹਿਸਾਨਾ ਦਾ ਕੋਈ ਵੀ ਮੁੱਲ ਨਹੀ ਉਤਾਰ ਸਕਦਾ। ਉਨਾ ਕਿਹਾ ਕਿ ਅਸੀਂ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਉਹ ਮਾਤਾ ਚਰਨ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਸਮੇਂ ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਬਲਬੀਰ ਸਿੰਘ ਭੂਰੀ ਵਾਲੇ, ਸ਼੍ਰੀ ਸ਼ਵੇਤ ਮਲਿਕ (ਐਮ.ਪੀ) , ਓ.ਐਸ.ਡੀ ਮੇਜਰ ਸ਼ਿਵੀ, ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਡੀ.ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਐਸ.ਐਸ.ਪੀ.ਵਿਜੀਲੈਂਸ ਪ੍ਰਮਵੀਰ ਸਿੰਘ ਪਰਮਾਰ, ਡੀ.ਸੀ.ਪੀ ਹਰਪ੍ਰੀਤ ਸਿੰਘ, ਏ.ਡੀ.ਸੀ.ਪੀ ਲਖਬੀਰ ਸਿੰਘ, ਏ.ਡੀ.ਸੀ ਤਜਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ.1ਰੋਹਿਤ ਗੁਪਤਾ, ਐਸ.ਡੀ.ਐਮ.2 ਰਾਜੇਸ਼ ਗੁਪਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਦੀਪ ਰਿਸ਼ੀ, ਤਹਿਸੀਲਦਾਰ ਗੁਰਮੰਦਰ ਸਿੰਘ, ਵਿਧਾਇਕ ਮਨਜੀਤ ਸਿੰਘ ਮੰਨਾ, ਉਪਕਾਰ ਸਿੰਘ ਸੰਧੂ, ਅਕਾਲੀ ਜੱਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਭਾਜਪਾ ਕੌਮੀ ਸਕੱਤਰ ਤਰੁਣ ਚੁੱਘ, ਲਕਸ਼ਮੀ ਕਾਂਤਾ ਚਾਵਲਾ, ਮੇਅਰ ਬਖਸ਼ੀ ਰਾਮ ਅਰੋੜਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸੁਰਜੀਤ ਸਿੰਘ ਭਿੱਟੇਵੱਡ, ਜੋਧ ਸਿੰਘ ਸਮਰਾ, (ਸਾਰੇ ਮੈਂਬਰ ਸ੍ਰੋਮਣੀ ਕਮੇਟੀ), ਸਵਿੰਦਰ ਸਿੰਘ ਕੋਟ ਖਾਲਸਾ, ਗੁਰਜੀਤ ਸਿੰਘ ਅੋਜਲਾ, ਕਰਮਜੀਤ ਸਿੰਘ ਰਿੰਟੂ, ਗੋਰਵ ਵਲਟੋਹਾ, ਗੁਰਸ਼ਰਨ ਸਿੰਘ ਛੀਨਾ, ਜਥੇ. ਰਵੇਲ ਸਿੰਘ, ਅਜੇਬੀਰਪਾਲ ਸਿੰਘ ਰੰਧਾਵਾ, ਰਾਣਾ ਰਣਬੀਰ ਸਿੰਘ ਲੋਪੋਕੇ, ਮਨਦੀਪ ਸਿੰਘ ਮੰਨਾ, ਰਾਣਾ ਪਲਵਿੰਦਰ ਸਿੰਘ, ਕੰਵਰਜਗਦੀਪ ਸਿੰਘ, ਦਿਨੇਸ਼ ਬੱਸੀ, ਦੀਦਾਰ ਸਿੰਘ ਗੈਮਕੋ, ਨਵਿੰਦਰ ਸਿੰਘ ਕਲਸੀ, ਰਜਿੰਦਰ ਸਿੰਘ ਮਰਵਾਹਾ, ਪ੍ਰੋ. ਦਰਬਾਰੀ ਲਾਲ, ਜੋਗਿੰਦਰਪਾਲ ਢੀਗਰਾਂ, ਸੁਨੀਲ ਦੱਤੀ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਅਮਰਬੀਰ ਸਿੰਘ ਢੋਟ, ਅਮਰੀਕ ਸਿੰਘ ਲਾਲੀ, ਓਮ ਪ੍ਰਕਾਸ਼ ਗੱਬਰ, ਅਜੀਤ ਸਿੰਘ ਭਾਟੀਆ, ਦਮਨਦੀਪ ਸਿੰਘ, ਮਨਮੋਹਨ ਸਿੰਘ ਟੀਟੂ, ਅਮਰਜੀਤ ਸਿੰਘ ਭਾਟੀਆ, ਰਛਪਾਲ ਸਿੰਘ ਬੱਬੂ, ਜਰਨੈਲ ਸਿੰਘ ਢੋਟ, ਕੁੰਵਰ ਜਗਦੀਪ ਸਿੰਘ, ਬੀਬੀ ਰਾਜਵਿੰਦਰ ਕੌਰ ਰਾਜ, ਵਿਕਾਸ ਸੋਨੀ, ਮਨਿੰਦਰ ਸਿੰਘ ਪਲਾਸੋਰ, ਦੀਪ ਸਿੰਘ ਕੰਬੋਜ, ਸਤਬੀਰ ਸਿੰਘ ਬਜਾਜ, ਨੰਬਰਦਾਰ ਇੰਦਰਜੀਤ ਸਿੰਘ, ਵਿਕੀ ਚੀਦਾ, ਬਾਬਾ ਚਰਨ ਸਿੰਘ, ਰਜਿੰਦਰ ਸਿੰਘ ਸੰਧੂ, ਬਲਬੀਰ ਸਿੰਘ ਚੰਦੀ, ਜਗਚਾਨਣ ਸਿੰਘ, ਅਜਾਇਬ ਸਿੰਘ ਅਭਿਆਸੀ, ਪੂਰਨ ਸਿੰਘ ਮੱਤੇਵਾਲ, ਮੰਨਾ ਸਿੰਘ ਝਾਮਕੇ, ਪ੍ਰਭਜੋਤ ਸਿੰਘ ਸੁਲਤਾਨਵਿੰਡ, ਕੁਲਜੀਤ ਸਿੰਘ ਸਾਹਨੀ, ਗੁਰਮੀਤ ਸਿੰਘ ਠੇਕੇਦਾਰ, ਪਰਮਜੀਤ ਸਿੰਘ ਰਾਜੇਵਾਲ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply