Saturday, July 18, 2026

ਟਕਸਾਲ ਵੱਲੋਂ ਗੁਰਦਵਾਰਾ ਥੜ੍ਹਾ ਸਾਹਿਬ ਦੀ ਚਾਂਦੀ ਦੇ ਦਰਵਾਜ਼ਿਆਂ ਦੀ ਕਾਰਸੇਵਾ ਸ਼ੂਰੂ

PPN1403201607ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ ਦੇ ਚਾਂਦੀ ਦੇ ਦਰਵਾਜ਼ਿਆਂ ਦੀ ਕਾਰਸੇਵਾ ਦੀ ਆਰੰਭਤਾ ਕੀਤੀ ਗਈ ਹੈ।  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੱਸਿਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਉਕਤ ਸੇਵਾ ਸੌਂਪੀ ਗਈ ਸੀ। ਥੜ੍ਹਾ ਸਾਹਿਬ ਦੇ ਦਰਵਾਜ਼ਿਆਂ ਨੂੰ ਸਾਗਵਾਨ ਦੀ ਲੱਕੜ ‘ਤੇ ਮੀਨਾਕਾਰੀ ਕਰ ਕੇ ਤਿਆਰ ਕੀਤੇ ਗਏ ਹਨ ‘ਤੇ ਹੁਣ ਇਸ ‘ਤੇ 40 ਕਿੱਲੋ ਚਾਂੰਦੀ ਚੜ੍ਹਾਈ ਜਾਵੇਗੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਸੌਂਪੀ ਗਈ ਸੇਵਾ ਜਿਸ ਵਿੱਚ ਗੁਰਦਵਾਰਾ ਸਾਹਿਬ ਦੀ ਗੁੰਬਦ ‘ਤੇ ਸੋਨੇ ਦੀ ਸੇਵਾ ਅਤੇ ਸੰਗਮਰਮਰ ਦੀ ਸੇਵਾ 80 ਫੀਸਦੀ ਮੁਕੰਮਲ ਕਰ ਲਈ ਗਈ ਹੈ। ਅੱਜ ਕਾਰ ਸੇਵਾ ਦੀ ਆਰੰਭਤਾ ਮੌਕੇ ਹਜ਼ੂਰੀ ਅਰਦਾਸੀਆ ਭਾਈ ਗੁਰਬਚਨ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਵੱਲੋਂ ਕੀਰਤਨ ਸਰਵਣ ਕਰਾਇਆ ਗਿਆ। ਇਸ ਮੌਕੇ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ ਚੌਕ, ਬਾਬਾ ਬੋਹੜ ਸਿੰਘ, ਬਾਬਾ ਜੀਵਾ ਸਿੰਘ ਸਮਸਤਪੁਰ,ਬਾਬਾ ਨਿਰਵੈਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਹਰਸ਼ਦੀਪ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਹਰਭਜਨ ਸਿੰਘ ਮਨਾਵਾਂ ਅਤੇ ਸਰਪੰਚ ਕਸ਼ਮੀਰ ਸਿੰਘ ਮਹਿਤਾ ਆਦਿ ਆਗੂ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply