ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਬੁਰਜ਼ ਅਕਾਲੀ ਫੂਲਾ ਸਿੰਘ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਚਲਦਾ ਵਹੀਰ ਵੱਲੋਂ ਜਥੇਦਾਰ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸਲਾਨਾ ਯਾਦ ਵਿੱਚ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ‘ਚ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸਮਾਗਮ ਕਰਵਾਇਆ ਗਿਆ।ਜਥੇਦਾਰ ਅਕਾਲੀ ਫੂਲਾ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਮੱਲ ਅਖਾੜਾ, ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਉੱਚ ਕੋਟੀ ਦੇ ਕਵੀਸ਼ਰ ਤੇ ਢਾਡੀ ਜਥਿਆਂ ਵਲੋਂ ਬੀਰ ਰਸੀ ਵਾਰਾਂ ਗਾ ਕੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੇ ਜੀਵਨ ਤੇ ਚਾਨਣ ਪਾਇਆ ਗਿਆ।ਇਸ ਉਪਰੰਤ ਮਹਾਨ ਵਿਦਵਾਨਾਂ ਤੇ ਕਥਾ-ਵਾਚਕਾਂ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਦਿਲਜੀਤ ਸਿੰਘ ਬੇਦੀ ਐਡੀਸ਼ਨਲ ਸਕੱਤਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸz: ਬੇਦੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਆਪ ਹਾਜ਼ਰ ਹੋ ਕੇ ਸੰਗਤਾਂ ਦੇ ਦਰਸ਼ਨ ਕਰਨੇ ਸਨ, ਪਰ ਕੁਝ ਜਰੂਰੀ ਪੰਥਕ ਰੁਝੇਵਿਆਂ ਕਰਕੇ ਉਹ ਹਾਜ਼ਰੀ ਨਹੀਂ ਭਰ ਸਕੇ। ਸz: ਬੇਦੀ ਨੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਵੀ ਕੁਝ ਸਿਰਫਿਰੇ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਤਮਈ ਮਾਹੌਲ ਨੂੰ ਵਿਗਾੜਨ ਦੇ ਯਤਨ ਕੀਤੇ ਗਏ ਹਨ ਤੇ ਹੁਣੇ-ਹੁਣੇ ਪਿੰਡ ਥੋਥੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਨੇ ਪੂਰੇ ਸਿੱਖ ਜਗਤ ਦੇ ਹਿਰਦੇ ਵਲੂਧਰ ਕੇ ਰੱਖ ਦਿੱਤੇ ਹਨ। ਉਨ੍ਹਾਂ ਸੰਗਤਾਂ ਨੂੰ ਸੰਬੋਧਕ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਸਮੁੱਚੀਆਂ ਧਾਂਰਮਿਕ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਇਕਜੁੱਟ ਨਹੀ ਹੋ ਜਾਂਦੀਆਂ ਓਨੀ ਦੇਰ ਤੱਕ ਸ਼ਰਾਰਤੀ ਅਨਸਰ ਨਜਾਇਜ ਫਾਇਦਾ ਉਠਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੋ ਕੌਮ ਆਪਣੇ ਗੁਰੂ ਦੀ ਰੱਖਿਆ ਨਹੀਂ ਕਰ ਸਕਦੀ ਉਹ ਆਪਣੀ ਰੱਖਿਆ ਕਿਵੇਂ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਆਪਸ ਵਿੱਚ ਉਲਝ ਕੇ ਦੂਜਿਆਂ ਨੂੰ ਆਪਣਾ ਤਮਾਸ਼ਾ ਦਿਖਾਉਣ ਦੀ ਬਜਾਏ ਸਾਰੀ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬਾਣੀ ਅਤੇ ਬਾਣੇ ਦੇ ਧਾਰਨੀ ਮਹਾਨ ਸਿੱਦਕੀ ਸਿੰਘ ਜਥੇਦਾਰ ਸ਼ਹੀਦ ਅਕਾਲੀ ਫੂਲਾ ਸਿੰੰਘ ਦੀ ਬਰਸੀ ਮਨਾਈ ਗਈ ਹੈ। ।ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲੀ ਫੂਲਾ ਸਿੰਘ ਬੁੱਢਾ ਦਲ ਦੇ ਛੇਵੇ ਜਥੇਦਾਰ ਸਨ।ਉਨ੍ਹਾਂ ਕਿਹਾ ਕਿ ਅਕਾਲੀ ਫੂਲਾ ਸਿੰਘ ਉਹ ਮਹਾਨ ਸਿੱਖ ਜਰਨੈਲ ਹੋਏ ਹਨ, ਜਿਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਵਡਮੁੱਲਾ ਯੋਗਦਾਨ ਪਾਇਆ। ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਫੂਲਾ ਸਿੰਘ ਦੇ ਅਧੀਨ ਅਕਾਲ ਨਾ ਦੀ ਰੈਜੀਮੈਂਟ ਬਣਾਈ ਤੇ ਉਨ੍ਹਾਂ ਨੂੰ ਉਸ ਦਾ ਮੁਖੀ ਥਾਪ ਦਿੱਤਾ। ਅਕਾਲੀ ਫੂਲਾ ਸਿੰਘ ਪੰਥਕ ਸ਼ਕਤੀ ਦੇ ਮੁਦਈ ਸਨ, ਉਨ੍ਹਾਂ ਸਿੱਖ ਸ਼ਕਤੀ ਨੂੰ ਇਕੱਤਰ ਕਰਨ ਵਿਚ ਵਿਸ਼ੇਸ਼ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਕਾਲੀ ਫੂਲਾ ਸਿੰਘ ਦਾ ਬੇਹੱਦ ਸਤਿਕਾਰ ਕਰਦੇ ਸਨ।ਉਨ੍ਹਾਂ ਕਿਹਾ ਕਿ ਅਕਾਲੀ ਫੂਲਾ ਸਿੰਘ ਨੇ ਮਹਾਰਾਜਾ ਦੀਆਂ ਔਖੀਆਂ ਮੁਹਿੰਮਾਂ ਵਿੱਚ ਸਹਾਇਤਾ ਕੀਤੀ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲੀ ਫੂਲਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾ ਨਿਭਾਈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੁੇਰਣਾ ਲੈਂਦਿਆਂ ਹੋਇਆਂ ਆਪਣੇ ਆਪ ਨੂੰ ਗੁਰੂ ਪੰਥ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਸz: ਦਿਲਜੀਤ ਸਿੰਘ ਬੇਦੀ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਕਤਾਿਰ ਹਰ ਹਾਲਤ ਵਿੱਚ ਬਹਾਲ ਰੱਖਣਾ ਹਰ ਸਿੱਖ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਮੁੱਚੀਅ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਹ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਹ ਜਥੇਬੰਦੀਆਂ ਗੁਰੂ ਸਾਹਿਬ ਦਾ ਸਤਿਕਾਰ ਬਹਾਲ ਰੱਖਣ ਲਈ ਹਰ ਔਖੀ ਘੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੇ ਪੰਥ ਨਾਲ ਖੜੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜੋ ਲੋਕ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਦੇ ਹਨ ਉਨ੍ਹਾਂ ਨੂੰ ਚਾਟਾ ਛਕਾਇਆ ਜਾਵੇ। ਉਨ੍ਹਾਂ ਕਿਹਾ ਕਿ ਅਗਰ ਇਸੇ ਤਰ੍ਹਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਹੁੰਦਾ ਰਿਹਾ ਤਾਂ ਨਿਹੰਗ ਸਿੰਘ ਜਥੇਬੰਦੀਆਂ ਅੱਗੇ ਆ ਕੇ ਐਸੇ ਸ਼ਰਾਰਤੀ ਅਨਸਰਾਂ ਨੂੰ ਖੁਦ ਸਬਕ ਸਿਖਾਉਣਗੀਆਂ ਜੋ ਦੇਸ਼ ਦੀ ਏਕਤਾ ਤੇ ਅਖੰਡਤਾਂ ਲਈ ਖਤਰਾ ਬਣ ਕੇ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਧਰਮਾ ਦੇ ਗ੍ਰੰਥ ਤੇ ਸਾਰੇ ਧਰਮ ਸਤਿਕਾਰਯੋਗ ਹੁੰਦੇ ਹਨ, ਪਰ ਕੁਝ ਸ਼ਰਾਰਤੀ ਅਨਸਰ ਸਮੁੱਚੇ ਭਾਈਚਾਰਿਆਂ ਦੇ ਲੋਕਾਂ ਨੂੰ ਆਪਸ ਵਿੱਚ ਮਿਲ ਬੈਠੇ ਨਹੀਂ ਵੇਖਣਾ ਚਾਹੁੰਦੇ ਇਸ ਲਈ ਉਹ ਕਦੇ ਕਿਸੇ ਪਵਿੱਤਰ ਗ੍ਰੰਥ ਤੇ ਕਦੇ ਕਿਸੇ ਗ੍ਰੰਥ ਦਾ ਨਿਰਾਦਰ ਕਰਕੇ ਆਪਣ ਵਿੱਚ ਲੜਾ ਕੇ ਤਮਾਸ਼ਾ ਦੇਖਦੇ ਹਨ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਹੇ ਕੋਈ ਹਿੰਦੂ ਹੋਵੇ ਜਾਂ ਸਿੱਖ,ਮੁਸਲਮਾਨ ਹੋਵੇ ਜਾਂ ਈਸਾਈ , ਜਿੱਥੇ ਕਿਤੇ ਵੀ ਕਿਸੇ ਪਾਵਨ-ਪਵਿੱਤਰ ਗ੍ਰੰਥ ਦਾ ਨਿਰਾਦਰ ਹੁੰਦਾ ਹੋਵੇ ਸਾਰੇ ਇਕਜੁੱਟ ਹੋ ਕੇ ਉਨ੍ਹਾਂ ਵਿਅਕਤੀਆਂ ਨੂੰ ਸਬਕ ਸਿਖਾਉਣ ਜੋ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਆਪਸ ਵਿੱਚ ਲੜਾਉਂਦੇ ਹਨ। ਇਸ ਮੌਕੇ ਸz: ਭਗਵਾਨ ਸਿੰਘ ਜੌਹਲ, ਸz: ਇਕਬਾਲ ਸਿੰਘ ਮੀਰਾਂਕੋਟ, ਬਾਬਾ ਮੇਹਰ ਸਿੰਘ ਤੇ ਬਾਬਾ ਵੱਸਣ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਰਸੀ ਸਮਾਗਮ ਮੌਕੇ ਸz: ਦਿਲਜੀਤ ਸਿੰਘ ਬੇਦੀ ਤੇ ਸz: ਬਿਜੇ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਡਾ: ਮਨਮੋਹਨ ਸਿੰਘ ਭਾਗੋਵਾਲੀਆ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਸਮਾਗਮ ਵਿਚ ਬਾਬਾ ਗੱਜਣ ਸਿੰਘ ਬਾਬਾ ਬਕਾਲੇ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇਵਾਲੇ, ਬਾਬਾ ਸੁੱਖਾ ਸਿੰਘ ਖਿਆਲੇਵਾਲੇ, ਬਾਬਾ ਮਾਨ ਸਿੰਘ ਮੜੀਆਂ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ, ਬਾਬਾ ਲਛਮਣ ਸਿੰਘ, ਬਾਬਾ ਜਸਵਿੰਦਰ ਸਿੰਘ ਮੁਮੋਰ, ਬਾਬਾ ਪਿਆਰਾ ਸਿੰਘ, ਬਾਬਾ ਭਗਤ ਸਿੰਘ, ਗਿਆਨੀ ਇਕਬਾਲ ਸਿੰਘ ਮੀਰਾਂ ਕੋਟ, ਬਾਬਾ ਵੱਸਣ ਸਿਾੰਘ, ਬਾਬਾ ਮੇਹਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਜੱਸਾ ਸਿੰਘ ਸਾਬੋ ਕੀ ਤਲਵੰਡੀ ਵਾਲੇ, ਇਸ ਮੌਕੇ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਗੁਰੂ ਜੱਸ ਸਰਵਣ ਕਰਕੇ ਸਤਿਗੁਰੂ ਪਾਤਸ਼ਾਹ ਦੀਆਂ ਅਸੀਸਾਂ ਲਈਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media