Wednesday, September 9, 2026

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਤੁਰੰਤ ਕਾਰਵਾਈ ਕਰੇ ਗਿ: ਗੁਰਬਚਨ ਸਿੰਘ

G. Gurbachan S11a

ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਪਿੰਡ ਥੋਥੀਆਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 48 ਅੰਗਾਂ ਦੀ ਹੋਈ ਬੇਅਦਬੀ ਸਿੱਖ ਕੌਮ ਲਈ ਅਸਹਿ ਹੈ।ਆਏ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਵਾਪਰ ਰਹੀਆਂ ਘਟਨਾਵਾਂ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਭਾਵੇਂ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਫਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਨੂੰ ਲੈ ਕੇ ਕੌਮ ਬਹੁਤ ਚਿੰਤਿਤ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਾਮ ਦੀਵਾਲੀ ਮੁਸਲਮਾਨਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕ ਗ੍ਰਿਫਤਾਰ ਕੀਤੇ ਜਾ ਚੁਕੇ ਹਨ। ਪਰ ਫਿਰ ਇਸ ਗਰੋਹ ਦੇ ਪਿੱਛੇ ਕੋਈ ਸਾਜ਼ਿਸ ਦਿਖਾਈ ਦੇ ਰਹੀ ਹੈ, ਜੋ ਪੰਜਾਬ ਦੇ ਭਾਈਚਾਰਕ ਅਮਨ ਸ਼ਾਂਤੀ ਵਾਲੇ ਮਾਹੌਲ ਨੂੰ ਮੁੜ ਤੋਂ ਖਰਾਬ ਕੀਤਾ ਜਾ ਸਕੇ।ਉਨ੍ਹਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੂੰ ਤੁਰੰਤ ਕਾਰਵਾਈ ਲਈ ਕਿਹਾ।ਸਿੰਘ ਸਾਹਿਬ ਜੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਅਤੇ ਸੇਵਾਦਾਰਾਂ ਨੂੰ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਿਫਾਜ਼ਤ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਫਿਰ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਣ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply