ਮਾਲੇਰਕੋਟਲਾ, 15 ਮਾਰਚ (ਹਰਮਿੰਦਰ ਭੱਟ ਸਿੰਘ)- ਪਿਛਲੇ ਲੰਬੇ ਸਮੇਂ ਤੋ ‘ਰੈਗੂਲਰ’ ਕਰਨ ਦੀ ਮੰਗ ਕਰਦੀ ਆ ਰਹੀ ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਨੇ 2 ਅ੍ਰਪੈਲ ਨੂੰ ਮੁੱਖ ਮੰਤਰੀ ਦੇ ਹਲਕੇ ਲੰਬੀ ਵਿੱਚ ਫਿਰ ਤੋਂ ਰੈਲੀ ਕਰਨ ਦਾ ਐਲਾਨ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵਜੋਤ ਸਿੰਘ ਧੂਤ ਅਤੇ ਸੇਵਾ ਸਿੰਘ (ਮੈਂਬਰ ਸਟੇਟ ਬਾਡੀ) ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਠੇਕੇ ਤੇ ਕੰਮ ਕਰ ਰਹੇ ਮੁਲਾਜਮਾਂ ਨਾਲ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ, ਉਹਨਾਂ ਨੂੰ ਰੈਗੂਲਰ ਕਰਨ ਦੀ ਥਾਂ ਨੋਕਰੀ ਤੋਂ ਕੱਢਿਆ ਜਾ ਰਿਹਾ ਹੈ ਅਤੇ ਪਿਛਲੇ ਇੱਕ ਸਾਲ ਵਿੱਚ 50 ਦੇ ਕਰੀਬ ਮੁਲਾਜ਼ਮਾਂ ਨੂੰ ਨੋਕਰੀ ਤੋਂ ਕੱਢ ਦਿੱਤਾ ਗਿਆ।ਜਿਥੇ ਪੰਜਾਬ ਸਰਕਾਰ 1,13,000 ਨੋਕਰੀਆਂ ਦੇਣ ਦਾ ਵਾਅਦਾ ਕਰ ਰਹੀ ਹੈ, ਉੱਥੇ ਪਿਛਲੇ 8 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਜੋ ਕਿ ਉਹਨਾਂ ਨਾਲ ਸ਼ਰੇਆਮ ਧੱਕਾ ਹੈ। ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2016-17 ਤੋ ਐਸ.ਸੀ.ਵੀ.ਟੀ ਟਰੇਡਾਂ ਵਿੱਚ ਦਾਖਲਾ ਨਾ ਕਰਨ ਦੇ ਫੈਸਲੇ ਕਾਰਨ ਲਗਭਗ 70 ਪ੍ਰਤੀਸ਼ਤ ਮੁਲਾਜ਼ਮਾਂ ਦਾ ਭਵਿੱਖ ਖਤਰੇ ਵਿੱਚ ਪੈ ਜਾਵੇਗਾ ਜਿਸਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਹਨਾਂ ਦੱਸਿਆ ਕਿ ਕਈ ਵਾਰ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਲਈ ਸਮਾਂ ਦੇਣ ਬਾਰੇ ਕਿਹਾ ਗਿਆ, ਪਰ ਉਹਨਾਂ ਨੂੰ ਕਦੇ ਵੀ ਸਮਾਂ ਨਹੀਂ ਦਿੱਤਾ ਗਿਆ, ਪਿਛਲੀ 9 ਜਨਵਰੀ ਵਾਲੀ ਰੈਲੀ ਵਿੱਚ ਲੰਬੀ ਪ੍ਰਸ਼ਾਸਨ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ ਸੀ, ਪਰ ਲਾਰੇ ਹੀ ਮਿਲੇ ਜਿਸ ਕਾਰਨ ਯੂਨੀਅਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਪੰਜਾਬ ਸਰਕਾਰ ਉਹਨਾਂ ਨੂੰ ‘ਰੈਗੂਲਰ’ ਕਰਨ ਦਾ ਨੋਟੀਫਿਕੇਸ਼ਨ ਲਾਗੂ ਨਹੀਂ ਕਰਦੀ ਅਤੇ ਰੀਲੀਵ ਹੋਏ ਮੁਲਾਜ਼ਮਾਂ ਨੂੰ ਰੀਜੁਆਇਨ ਨਹੀਂ ਕਰਵਾਉਂਦੀ ਤਾਂ 2 ਅ੍ਰਪੈਲ ਨੂੰ ਮੁੱਖ ਮੰਤਰੀ ਦੇ ਹਲਕੇ ਲੰਬੀ ਵਿਖੇ ਫਿਰ ਤੋਂ ਪਰਿਵਾਰਾਂ ਸਮੇਤ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨਗੇ, ਜਿਸ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media