ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ: ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਹੜੇ ਅੰਦਰ ਫੁੱਲਾਂ ਵਾਂਗ ਮਹਿਕਦੇ ਕਿਡਜ਼ ਪੈਰਾਡਾਈਜ਼ ਦੇ ਪਹਿਲੀ ਜਮਾਤ ਦਾ ਸਲਾਨਾ ਸਮਾਗਮ ਕਰਵਾਇਆ ਗਿਆ।
ਇਸ ਵਿੱਚ ਮੈਨਜਮੈਂਟ ਕਮੇਟੀ ਦੇ ਮੈਂਬਰਾਂ ਸ: ਰਾਜਮੋਹਿੰਦਰ ਸਿੰਘ ਮਜੀਠਾ, ਜਸਪਾਲ ਸਿੰਘ ਅਤੇ ਨਵਦੀਪ ਸਿੰਘ ਵੱਲੋਂ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਦਸਮ ਪਿਤਾ ਸ੍ਰੀ ਗੁਰੂ ਗੌਬਿੰਦ ਸਿੰਘ ਜੀ ਦੇ ਬਖਸ਼ਿਸ ਪਾਵਨ ਸ਼ਬਦ ‘ਦੇਹ ਸ਼ਿਵਾ ਬਰ ਮੋਹਿ ਇਹ’ ਦੇ ਗਾਇਨ ਨਾਲ ਕੀਤੀ ਗਈ।ਇਸ ਤੋਂ ਬਾਅਦ ਪਹਿਲੀ ਜਮਾਤ ਦੇ ਬੱਚਿਆਂ ਵੱਲੋ ਛੋਟੇ ਨਾਟਕ ਪੇਸ਼ ਕੀਤੇ ਗਏ, ਜਿਨਾਂ ਦਾ ਮੁੱਖ ਵਿਸ਼ਾ ‘ਮੈਂ ਅਤੇ ਪ੍ਰਕਿਰਤੀ’ ਸੀ।ਨਾਟਕਾਂ ਵਿਚ ਇਹ ਦਰਸਾਇਆ ਗਿਆ ਕਿ ਕਿਸ ਤਰਾਂ ਇਨਸਾਨ ਆਪਣੇ ਸਵਾਰਥ ਲਈ ਪ੍ਰਕਿਰਤੀ ਦੀਆਂ ਕੀਮਤੀ ਵਸਤੂਆਂ ਹਵਾ, ਪਾਣੀ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ। ਇਸ ਤੋ ਬਾਅਦ ਯੂ.ਕੇ.ਜੀ ਤੇ ਦੂਜੀ ਕਲਾਸ ਦੇ ਬੱਚਿਆਂ ਵੱਲੋ ਖੂਬਸੂਰਤ ਨਾਚ ਪੇਸ਼ ਕੀਤਾ ਗਿਆ।ਪਹਿਲੀ ਕਲਾਸ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਿੱਦੇ ਨੇ ਸਭ ਦਾ ਮਨ ਮੋਹ ਲਿਆ।ਪ੍ਰੋਗਰਾਮ ਦੇ ਅੰਤ ਵਿਚ ਬੱਚਿਆਂ ਨੂੰ ਸਰਟੀਫੀਖੇਟ ਤੇ ਇਨਾਮ ਤਕਸੀਮ ਕੀਤੇ ਗਏ। ਪਿ੍ਰੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media